-ਹੱਕੀ ਜਾਇਜ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ
ਮਹਿਲ ਕਲਾਂ, 31ਅਗਸਤ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼ )
ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ (ਬਰਨਾਲਾ) ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਲੱਬ ਦੀਆਂ ਸਰਗਰਮੀਆਂ ਨੂੰ ਹੋਰ ਤੇਜ ਕਰਨ ਅਤੇ ਦਰਪੇਸ਼ ਮੁਸ਼ਕਲਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਚਰਚਾ ਹੋਈ। ਇਸ ਮੌਕੇ ਬੋਲਦਿਆਂ ਕਲੱਬ ਦੇ ਸਰਪ੍ਰਸਤ ਅਵਤਾਰ ਸਿੰਘ ਅਣਖੀ, ਜਨਰਲ ਸਕੱਤਰ ਮੇਘ ਰਾਜ ਜੋਸ਼ੀ ਨੇ ਦੱਸਿਆ ਕਿ ਕਲੱਬ ਦੀ 19 ਵੀਂ ਵਰੇਗੰਢ ਨੂੰ ਸਮਰਪਿਤ ਵਿਸ਼ਾਲ ਸਮਾਗਮ ਸਤੰਬਰ ਮਹੀਨੇ ਵਿਚ ਕਰਵਾਇਆ ਜਾਵੇਗਾ । ਉਨ੍ਹਾਂ ਫੀਲਡ ਵਿਚ ਕੰਮ ਕਰਦੇ ਸਮੂਹ ਪੱਤਰਕਾਰਾਂ ਦੀਆਂ ਭਖਦੀਆਂ ਜਾਇਜ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਨ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਾਸੋਂ ਮੰਗ ਕੀਤੀ। ਵਿੱਤ ਸਕੱਤਰ ਬਲਵਿੰਦਰ ਸਿੰਘ ਵਜੀਦਕੇ, ਜਥੇਬੰਦਕ ਸਕੱਤਰ ਬਲਵੰਤ ਸਿੰਘ ਚੁਹਾਣਕੇ ਨੇ ਪੱਤਰਕਾਰ ਭਾਈਚਾਰੇ ਨੂੰ ਪਹਿਲਾ ਮਿਲਦੀ ਸਹੂਲਤ ਪੀਲਾ ਕਾਰਡ ਬਣਾਉਣ ਉਪਰ ਆਪ ਸਰਕਾਰ ਵਲੋਂ ਕੱਟ ਲਗਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਫੀਲਡ ਵਿਚ ਕੰਮ ਕਰਦੇ ਸਾਰੇ ਪੱਤਰਕਾਰਾਂ ਦੇ ਬਿਨਾਂ ਕਿਸੇ ਵਿਤਕਰੇ ਤੋਂ ਪੀਲੇ ਕਾਰਡ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਰਮਨਦੀਪ ਸਿੰਘ ਠੁੱਲੀਵਾਲ, ਸੋਨੀ ਮਾਂਗੇਵਾਲ, ਜਗਸੀਰ ਸਿੰਘ ਧਾਲੀਵਾਲ, ਸੁਖਵੀਰ ਸਿੰਘ ਜਗਦੇ, ਪ੍ਰਦੀਪ ਸਿੰਘ ਲੋਹਗਡ਼੍ਹ, ਗੁਰਪ੍ਰੀਤ ਸਿੰਘ ਅਣਖੀ, ਜਗਰਾਜ ਸਿੰਘ ਮੂੰਮ, ਰਾਜਵਿੰਦਰ ਸਿੰਘ ਕਲਾਲ ਮਾਜਰਾ, ਜਗਮੋਹਣ ਸ਼ਾਹ ਰਾਏਸਰ ਵੀ ਹਾਜ਼ਰ ਸਨ ।