ਦਸਤਾਰ ਮੁਕਾਬਲੇ ਦੇ ਪ੍ਰਤੀਯੋਗੀਆਂ ਦਾ ਦਸਤਾਰ ਦੇ ਨਾਲ ਕੀਤਾ ਜਾਵੇਗਾ ਸਨਮਾਨ
ਰੂਪਨਗਰ 13 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਦਸ਼ਮੇਸ਼ ਯੂਥ ਕਲੱਬ ,ਗ੍ਰੀਨ ਐਵੇਨਿਉ, ਰੂਪਨਗਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਚਾਲੀ ਮੁਕਤਿਆਂ ਅਤੇ ਮਾਤਾ ਭਾਗ ਕੌਰ ਜੀ ਦੀ ਯਾਦ ਨੂੰ ਸਮਰਪਿਤ ਪੰਜਵਾਂ ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ ਮੁਕਾਬਲੇ 14 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਗੁਰੂ ਗੜ੍ਹ ਸਾਹਿਬ ਸਦਾਬਰਤ ਸਾਹਿਬ ਵਿਖੇ ਸਵੇਰੇ 10ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਕਰਵਾਏ ਜਾ ਰਹੇ ਹਨ । ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਮਾਗਮ ਵਿਚ ਪੂਰੇ ਪੰਜਾਬ ਵਿੱਚੋਂ ਵੱਖ ਵੱਖ ਗੱਤਕਾ ਅਖਾੜੇ ਸ਼ਸਤਰ ਕਲਾ ਦੇ ਜੌਹਰ ਦਿਖਾਉਣਗੇ ਅਤੇ ਸਮਾਗਮ ਦੌਰਾਨ ਦਸਤਾਰ ਸਜਾਉਣ,ਕਵੀਸ਼ਰੀ , ਚਿੱਤਰਕਾਰੀ ਅਤੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਜਾਣਗੇ । ਦਸਤਾਰ ਮੁਕਾਬਲੇ ਵਿਚ ਭਾਗ ਲੈਣ ਵਾਲੇ ਹਰ ਪ੍ਰਤੀਯੋਗੀ ਨੂੰ ਦਸਤਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ । ਕਲੱਬ ਵਲੋਂ ਇਲਾਕੇ ਦੀ ਸੰਗਤ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹਕੇ ਹਾਜ਼ਰੀ ਭਰਨ ਦੀ ਬੇਨਤੀ ਵੀ ਕੀਤੀ ਜਾਂਦੀ ਹੈ। ਇਸ ਦੌਰਾਨ ਗੁਰਪ੍ਰੀਤ ਸਿੰਘ ਭਾਉਵਾਲ, ਬੀਬੀ ਮਨਜੀਤ ਕੌਰ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰੂਪਨਗਰ, ਬਲਪ੍ਰੀਤ ਸਿੰਘ, ਅਮਨਦੀਪ ਸਿੰਘ ਜੇ ਈ,ਅਮਨੀਤ ਸਿੰਘ, ਹਰਜੋਤ ਸਿੰਘ, ਸਰਬਜੀਤ ਸਿੰਘ ਭੱਲੜੀ,ਆਦਿ ਹਾਜ਼ਰ ਸਨ