ਫਰੀਦਕੋਟ 1 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੇ ਜਰਨਲ ਸਕੱਤਰ ਇਕਬਾਲ ਘਾਰੂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਇਸ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 3 ਨਵੰਬਰ ਦਿਨ ਐਤਵਾਰ ਨੂੰ ਪੈਨਸ਼ਨਰਜ ਭਵਨ ਨਜ਼ਦੀਕ ਹੁੱਕੀ ਚੌਕ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੱਕ ਹੋਵੇਗੀ। ਸਮੂਹ ਮੈਂਬਰ ਸਾਹਿਬਾਨਾਂ ਤੇ ਸਾਹਿਤਕਾਰ ਦੋਸਤਾਂ ਨੂੰ ਬੇਨਤੀ ਹੈ ਕਿ ਉਹ ਸਮੇਂ ਸਿਰ ਇਸ ਮੀਟਿੰਗ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਜ਼ਰੂਰ ਲਗਵਾਉਣ ਜੀ।