ਫਰੀਦਕੋਟ 5 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੇ ਜਨਰਲ ਸਕੱਤਰ ਇਕਬਾਲ ਘਾਰੂ ਦੀ ਸੂਚਨਾ ਅਨੁਸਾਰ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਮਾਸਿਕ ਇਕੱਤਰਤਾ ਮਿਤੀ 7/7/2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੈਨਸ਼ਨਰਜ ਭਵਨ ਨਜ਼ਦੀਕ ਹੁੱਕੀ ਚੌਕ ਫਰੀਦਕੋਟ ਵਿਖੇ ਹੋਵੇਗੀ, ਇਹ ਮੀਟਿੰਗ ਪੰਜਾਬੀ ਦੇ ਸਿਰਮੌਰ ਕਵੀ ਸ੍ਰੀ ਸੁਰਜੀਤ ਪਾਤਰ ਜੀ ਨੂੰ ਸਮਰਪਿਤ ਹੋਵੇਗੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਸੋ ਸਮੂਹ ਮੈਂਬਰਾਨ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਮੀਟਿੰਗ ਵਿੱਚ ਪਾਤਰ ਸਾਹਿਬ ਦੀਆਂ ਰਚਨਾਵਾਂ ਜਾਂ ਉਨ੍ਹਾਂ ਪ੍ਰਤੀ ਆਪਣੇ ਵਿਚਾਰ ਜਾਂ ਉਨ੍ਹਾਂ ਨਾਲ ਹੋਈ ਮਿਲਣੀ ਬਾਰੇ ਚਾਨਣਾ ਪਾਉਣ ਅਤੇ ਸ਼ਰਧਾਂਜਲੀ ਭੇਂਟ ਕਰਨ ਅਤੇ ਨਾਲ ਹੀ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਸਾਰੇ ਮੈਂਬਰ ਸਮੇਂ ਸਿਰ ਮੀਟਿੰਗ ਵਿੱਚ ਪਹੁੰਚ ਕੇ ਮੀਟਿੰਗ ਨੂੰ ਸਫ਼ਲ ਬਣਾਉਣ ਦੀ ਕਿਰਪਾਲਤਾ ਕਰਨ।