ਸੰਗਰੂਰ 26 ਮਈ (ਗੁਰਨਾਮ ਸਿੰਘ/ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਸਭਾ ਸੰਗਰੂਰ (ਰਜਿ.) ਦੀ ਮੀਟਿੰਗ ਵਿੱਚ ਅਜੀਤ ਅਖ਼ਬਾਰ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਿਰੁੱਧ ਦਰਜ ਕੀਤੇ ਗਏ ਕੇਸ ਦੀ ਨਿਖੇਪੀ ਕੀਤੀ। ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਸ ਨੂੰ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਰਵੱਈਆਂ ਅਤੇ ਪ੍ਰੈੱਸ ਦੀ ਅਜ਼ਾਦੀ ਤੇ ਹਮਲਾ ਕਰਾਰ ਦਿੱਤਾ।ਮੀਟਿੰਗ ਵਿੱਚ ਡਾ. ਭਗਵੰਤ ਸਿੰਘ, ਗੁਰਨਾਮ ਸਿੰਘ, ਜਗਦੀਪ ਸਿੰਘ ਗੰਧਾਰਾ ਐਡਵੋਕੇਟ, ਅਮਰ ਗਰਗ ਕਲਮਦਾਨ, ਡਾ. ਦਵਿੰਦਰ ਕੌਰ ਤੇ ਹੋਰ ਹਾਜ਼ਰ ਸਨ। ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਗੁਰਨਾਮ ਸਿੰਘ ਹੋਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਡਾ ਬਰਜਿੰਦਰ ਸਿੰਘ ਹਮਦਰਦ ਅਤੇ ਅਜੀਤ ਅਖ਼ਬਾਰ ਨਾਲ ਪੁਰੀ ਤਰ੍ਹਾ ਡਟਕੇ ਖੜੀ ਹੈ। ਮੰਗ ਕੀਤੀ ਗਈ ਕਿ ਕੇਸ ਵਾਪਸ ਲਿਆ ਜਾਵੇ।