ਕੋਟਕਪੂਰਾ, 8 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
’ਮੋਦੀ ਸਰਕਾਰ ਦੇ ਦਸ ਵਰਿਆਂ ਦੇ ਕਾਰਜਕਾਲ ਦੌਰਾਨ ਦਲਿਤਾਂ, ਮਜਦੂਰਾਂ ਅਤੇ ਆਮ ਲੋਕਾਂ ਦੀ ਆਰਥਿਕ ਹਾਲਤ ਹੋਰ ਨਿਘਰ ਗਈ ਹੈ, ਕਿਉਂਕਿ ਇਸ ਸਰਕਾਰ ਨੇ ਸਿਰਫ ਕਾਰਪੋਰੇਟ ਘਰਾਣਿਆਂ ਦੇ ਮੁਨਾਫੇ ਵਧਾਉਣ ਅਤੇ ਗਰੀਬ ਜਨਤਾ ਦਾ ਖੂਨ ਨਿਚੋੜਣ ਵਾਲੀਆਂ ਨੀਤੀਆਂ ਹੀ ਲਾਗੂ ਕੀਤੀਆਂ ਹਨ। ਇਹ ਸ਼ਬਦ ਪੰਜਾਬ ਖੇਤ ਮਜਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਬੀਬੀ ਦੇਵੀ ਕੁਮਾਰੀ ਨੇ ਸਾਦਿਕ ਵਿਖੇ ਜਥੇਬੰਦੀ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਹੇ। ਉਹਨਾਂ ਕਿਹਾ ਕਿ ਹੁਣ ਜਦੋਂ ਇਸ ਸਰਕਾਰ ਦੇ ਮਾੜੇ ਕੰਮਾਂ ਦਾ ਹਿਸਾਬ ਕਰਨ ਦਾ ਸਮਾਂ ਆ ਗਿਆ ਹੈ, ਜਥੇਬੰਦੀ ਭਾਜਪਾ ਉਮੀਦਵਾਰਾਂ ਨੂੰ ਹਰਾਉਣ ਲਈ ਕਿਸਾਨ ਅਤੇ ਟਰੇਡ ਯੂਨੀਅਨਾਂ ਨਾਲ ਮਿਲ ਕੇ ਪੂਰੀ ਤਾਕਤ ਨਾਲ ਕੰਮ ਕਰੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਕਾਮਰੇਡ ਗੁਰਚਰਨ ਸਿੰਘ ਮਾਨ ਅਤੇ ਸੁਖਦਰਸਨ ਰਾਮ ਨੇ ਕੀਤੀ। ਮੀਟਿੰਗ ਨੂੰ ਸੀ.ਪੀ.ਆਈ. ਦੇ ਜਿਲਾ ਸੈਕਟਰੀ ਅਸ਼ੋਕ ਕੌਸ਼ਲ ਨੇ ਸੰਬੋਧਨ ਕਰਦੇ ਹੋਏ ਮੋਦੀ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਭਿ੍ਰਸ਼ਟ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਭਿ੍ਰਸਟਾਚਾਰ ਵਿਰੁੱਧ ਲੜਣ ਦੇ ਦਾਅਵੇ ਕਰਨ ਵਾਲੀ ਮੋਦੀ ਸਰਕਾਰ ਦੀ ਅਸਲੀਅਤ ਚੋਣ ਬਾਂਡ ਘੁਟਾਲੇ ਨੇ ਜੰਗ ਜਾਹਰ ਕਰ ਦਿੱਤੀ ਹੈ। ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਵਰਗ ਨੂੰ ਮਾਈਕਰੋ ਫਾਇਨਾਂਸ ਕੰਪਨੀਆਂ ਦੇ ਕਰਜਾ ਜਾਲ ਤੋਂ ਮੁਕਤ ਕਰੇ। ਜਥੇਬੰਦੀ ਦੇ ਜਨਰਲ ਸਕੱਤਰ ਭਲਵਿੰਦਰ ਸਿੰਘ ਔਲਖ, ਗੁਰਦੀਪ ਸਿੰਘ ਦੀਪ ਸਿੰਘ ਵਾਲਾ, ਰਾਮ ਸਰੂਪ ਚੰਦਭਾਨ, ਨਾਇਬ ਸਿੰਘ ਵਾਂਦਰ ਜਟਾਣਾ, ਜਗਤਾਰ ਸਿੰਘ ਰਾਜੋਵਾਲਾ ਅਤੇ ਇਲਾਕਾ ਹਠਾੜ ਦੇ ਪੁਰਾਣੇ ਕਾਮਰੇਡ ਵੀ ਹਾਜਰ ਸਨ।
Leave a Comment
Your email address will not be published. Required fields are marked with *