728 x 90
Spread the love

ਪੰਜਾਬ ਦਿਵਸ ਮੌਕੇ ਤੈ੍-ਮਾਸਿਕ ਪੱਤ੍ਰਿਕਾ ਪਰਵਾਸ ਦਾ 35ਵਾਂ ਅੰਕ ਲੋਕ ‌ਅਰਪਣ

ਪੰਜਾਬ ਦਿਵਸ ਮੌਕੇ ਤੈ੍-ਮਾਸਿਕ ਪੱਤ੍ਰਿਕਾ ਪਰਵਾਸ ਦਾ 35ਵਾਂ ਅੰਕ ਲੋਕ ‌ਅਰਪਣ
Spread the love

ਲੁਧਿਆਣਾ 2 ਨਵੰਬਰ (ਵਰਲਡ ਪੰਜਾਬੀ ਟਾਈਮਜ਼)

ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਪੰਜਾਬ ਦਿਵਸ ਮੌਕੇ ਤੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 35ਵਾਂ ਅੰਕ ਲੋਕ ਅਰਪਣ ਕੀਤਾ ਗਿਆ। ਇਸ ਲੋਕ ਅਰਪਣ ਪ੍ਰੋਗਰਾਮ ਦੀ ਪ੍ਰਧਾਨਗੀ ਸ. ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨ ਕੌਂਸਲ ਲੁਧਿਆਣਾ ਵੱਲੋਂ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ, ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ.ਜੀ.ਐਨ.ਆਈ.ਐਮ.ਟੀ. ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ ਨੇ ਇਸ ਸਮੇਂ ਪਰਵਾਸੀ ਪੰਜਾਬੀ ਸਾਹਿਤ, ਵਿਸ਼ਵ ਵਿਆਪੀ ਪੱਧਰ ‘ਤੇ ਪਰਵਾਸ ਦੇ ਬਦਲਦੇ ਸਰੋਕਾਰਾਂ ‘ਤੇ ਵਿਹਾਰਾਂ ਸਬੰਧੀ ਵਿਚਾਰ ਚਰਚਾ ਕੀਤੀ। ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਕਿਹਾ ਕਿ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੁਯੋਗ ਅਗਵਾਈ ਵਿੱਚ ਹੁਣ ਤੱਕ ਦੇ ਸਾਰੇ ਅੰਕ ਤਿਆਰ ਕੀਤੇ ਗਏ ਹਨ। ਬੇਸ਼ੱਕ ਹੁਣ ਉਹ ਕੈਨੇਡਾ ਹਨ ਪਰ ਫਿਰ ਵੀ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਉਨਾਂ ਨੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੀਆਂ ਗਤੀਵਿਧੀਆਂ ਨੂੰ ਵੀ ਕੈਨੇਡਾ ਬੈਠਿਆਂ ਵੀ ਨਿਰੰਤਰਤਾ ਪ੍ਰਦਾਨ ਕੀਤੀ ਹੈ। ਪ੍ਰੋ. ਛਾਬੜਾ ਨੇ ਇਸ ਅੰਕ ਵਿੱਚ ਪ੍ਰਕਾਸ਼ਿਤ ਸਮੱਗਰੀ ਸਬੰਧੀ ਆਲੋਚਨਾਤਮਕ ਪੱਖੋਂ ਆਪਣੇ ਵਿਚਾਰ ਸਾਂਝੇ ਕੀਤੇ।ਇਸ ਮੌਕੇ ਪੰਜਾਬੀ ਵਿਭਾਗ ਤੋਂ ਡਾ. ਹਰਪ੍ਰੀਤ ਸਿੰਘ ਦੂਆ,ਡਾ.ਗੁਰਪ੍ਰੀਤ ਸਿੰਘ ਅਤੇ ਪਰਵਾਸ ਮੈਗਜ਼ੀਨ ਦੇ ਤਕਨੀਕੀ ਸਹਿ ਸੰਪਾਦਕ ਰਾਜਿੰਦਰ ਸਿੰਘ ਸੰਧੂ ਵੀ ਹਾਜ਼ਰ ਰਹੇ। ਡਾ. ਤੇਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੇ ਸਾਰਿਆਂ ਦਾ ਰਸਮੀ ਤੌਰ ‘ਤੇ ਧੰਨਵਾਦ ਕੀਤਾ।

worldpunjabitimes
ADMINISTRATOR
PROFILE

Posts Carousel

Leave a Comment

Your email address will not be published. Required fields are marked with *

Latest Posts