ਚੰਡੀਗੜ੍ਹ, 29 ਨਵੰਬਰ, (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 31 ਮਾਰਚ ਤੱਕ ਵਾਈ ਫਾਈ ਇੰਟਰਨੈਟ ਸਹੂਲਤ ਉਪਲਬਧ ਹੋ ਜਾਵੇਗੀ। ਅੱਜ ਪੰਜਾਬ ਵਿਧਾਨ ਸਭਾ ਵਿਚ ਸਵਾਲਾਂ ਦੇ ਜਵਾਬ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਇਸ ਵੇਲੇ 4 ਹਜ਼ਾਰ ਸਰਕਾਰੀ ਸਕੂਲਾਂ ਵਿਚ ਵਾਈ ਫਾਈ ਸਹੂਲਤ ਲੱਗ ਚੁੱਕੀ ਹੈ ਤੇ ਬਾਕੀ ਰਹਿੰਦੇ ਸਕੂਲਾਂ ’ਚ 31 ਮਾਰਚ ਤੱਕ ਸਹੂਲਤ ਉਪਲਬਧ ਹੋ ਜਾਵੇਗੀ।