ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ : ਸੰਧਵਾਂ
ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜਾਪਾਨ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਹਰਮਨਦੀਪ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਜਸਮੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ ਸੰਗਰੂਰ, ਸੰਜਨਾ ਕੁਮਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ, ਸਪਨਾ ਮੈਰੀਟੋਰੀਅਸ ਸਕੂਲ ਬਠਿੰਡਾ, ਨਿਸਾ ਰਾਣੀ ਸਕੂਲ ਆਫ਼ ਐਮੀਨੈਂਸ ਕਪੂਰਥਲਾ, ਗੁਰਵਿੰਦਰ ਕੌਰ ਮੈਰੀਟੋਰੀਅਸ ਸਕੂਲ ਫ਼ਿਰੋਜਪੁਰ, ਦੀਪਿਕਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਬਠਿੰਡਾ, ਖੁਵਾਇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾ ਜਲੰਧਰ, ਉਦੈਨੂਰ ਸਿੰਘ ਸਰਕਾਰੀ ਹਾਈ ਸਕੂਲ ਗੁਰੂਵਾਲੀ ਅੰਮਿ੍ਰਤਸਰ ਅਤੇ ਤਾਨੀਆਂ ਸਰਕਾਰੀ ਹਾਈ ਸਕੂਲ ਖਾਈ ਫੇਮੇ ਕੇ ਫਿਰੋਜਪੁਰ ਆਦਿ ਵਿਦਿਆਰਥੀ ਇਨਾਂ ’ਚ ਸ਼ਾਮਲ ਹਨ। ਸਪੀਕਰ ਨੇ ਕਿਹਾ ਕਿ ਇਨਾਂ ਵਿਦਿਆਰਥੀਆਂ ਨੇ ਪ੍ਰੋਗਰਾਮ ਦੌਰਾਨ ਕੁੱਝ ਦਿਨਾਂ ਵਿੱਚ ਹੀ ਸਾਇੰਸ ਤਕਨਾਲੋਜੀ, ਜਾਪਾਨੀ ਭਾਸਾ ਅਤੇ ਉਨਾਂ ਦੇ ਸੱਭਿਆਚਾਰਕ ਗੁਣਾਂ ਬਾਰੇ ਜਾਣ ਕੇ ਆਪਣੇ ਹੁਨਰ ਦਾ ਸਬੂਤ ਦਿੱਤਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਜਪਾਨ ਗਏ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਅਤੇ ਪ੍ਰਤੀ ਵਿਦਿਆਰਥੀ 11-11 ਹਜਾਰ ਰੁਪਏ ਦੇ ਕੇ ਹੌਂਸਲਾ ਅਫਜਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ’ਚ ਇਹ ਬੱਚੇ ਬੁਲੰਦ ਹੌਸਲੇ ਨਾਲ ਦੇਸ ਅਤੇ ਪੰਜਾਬ ਦੀ ਸੇਵਾ ਕਰਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਕਤ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਸੇਸ ਤੌਰ ’ਤੇ ਮੁਬਾਰਕਬਾਦ ਭੇਂਟ ਕੀਤੀ।
Leave a Comment
Your email address will not be published. Required fields are marked with *