ਕੋਟਕਪੂਰਾ, 14 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾਈ ਆਗੂ ਅਸ਼ੋਕ ਕੌਸ਼ਲ, ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਜਨਰਲ ਸਕੱਤਰ ਪ੍ਰੇਮ ਚਾਵਲਾ, ਵਿੱਤ ਸਕੱਤਰ ਸੋਮਨਾਥ ਅਰੋੜਾ, ਮੀਤ ਪ੍ਰਧਾਨ ਗੁਰਚਰਨ ਸਿੰਘ ਮਾਨ, ਪ੍ਰੈਸ ਸਕੱਤਰ ਇਕਬਾਲ ਸਿੰਘ ਮੰਘੇੜਾ, ਸਹਾਇਕ ਵਿਤ ਸਕੱਤਰ ਤਰਸੇਮ ਨਰੂਲਾ ਤੇ ਸਹਾਇਕ ਸਕੱਤਰ ਸੁਖਦਰਸ਼ਨ ਸਿੰਘ ਗਿੱਲ ਨੇ ਦੱਸਿਆ ਹੈ ਕਿ 17 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਪੈਨਸ਼ਨਰ ਦਿਵਸ ਦੇ ਮੌਕੇ ਸ਼ਹੀਦ ਭਗਤ ਸਿੰਘ ਪਾਰਕ ਸਾਹਮਣੇ ਪੁਰਾਣਾ ਕਿਲਾ ਸਕੂਲ ਕੋਟਕਪੂਰਾ ਵਿਖੇ ਪੈਨਸ਼ਨਰ ਡੇਅ ਦਾ ਇਤਿਹਾਸ ਅਤੇ ਮੌਜੂਦਾ ਸਮੇਂ ਵਿੱਚ ਦਰਪੇਸ਼ ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਮੌਕੇ 80 ਸਾਲ ਦੇ ਲਗਭਗ ਉਮਰ ਪੂਰੀ ਕਰ ਚੁੱਕੇ ਬਜ਼ੁਰਗ ਪੈਨਸ਼ਨਰਜ਼ ਦਾ ਸਨਮਾਨ ਵੀ ਕੀਤਾ ਜਾਵੇਗਾ।