ਫਰੀਦਕੋਟ / ਜੈਤੋ ,18 ਫਰਵਰੀ (ਵਰਲਡ ਪੰਜਾਬੀ ਟਾਈਮਜ਼))
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਮੁਲਾਜ਼ਮਾਂ ਪੈਨਸ਼ਨਰਾਂ ਤੇ ਆਸ਼ਾ ਵਰਕਰਾਂ ਨੇ ਦੀ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਕੋਠੀ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਰੈਲੀ ਕਰਕੇ ਤਿੱਖੀ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਤੇ ਗੁੱਸਾ ਪ੍ਰਗਟ ਕੀਤਾ। ਇਸ ਦੌਰਾਨ ਹਲਕਾ ਵਿਧਾਇਕ ਅਮੋਲਕ ਸਿੰਘ ਨੇ ਖੁਦ ਰੋਸ ਰੈਲੀ ਵਿੱਚ ਪਹੁੰਚਕੇ ਫਰੰਟ ਦੇ ਆਗੂਆਂ ਤੋਂ ਮੰਗ ਪੱਤਰ ਲਿਆ ਅਤੇ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਦਾ ਭਰੋਸਾ ਦਿਵਾਇਆ।
ਆਗੂਆਂ ਨੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੂੰ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਵਾਨ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਲੋਕਾਂ ਦੀ ਮੁੱਖ ਲੜਾਈ ਕੇਂਦਰੀ ਹੁਕਮਰਾਨ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਚੱਲ ਰਹੀ ਹੈ ਤੇ ਆਮ ਆਦਮੀ ਪਾਰਟੀ ਨੂੰ ਅਜਿਹਾ ਲੋਕ ਵਿਰੋਧੀ ਵਤੀਰਾ ਅਪਣਾਉਣ ਤੋਂ ਗਰੇਜ ਕਰਨਾ ਚਾਹੀਦਾ ਹੈ, ਜੇਕਰ ਇਹ ਵਤੀਰਾ ਜਾਰੀ ਰਿਹਾ ਤਾਂ ਲੋਕ ਬਹੁਤੀ ਦੇਰ ਬਰਦਾਸ਼ਤ ਨਹੀਂ ਕਰਨਗੇ । ਇਸ ਸਮੇਂ ਆਪਣੇ ਸੰਬੋਧਨ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ , ਵੀਰ ਇੰਦਰਜੀਤ ਸਿੰਘ ਪੁਰੀ , ਗੁਰਮੀਤ ਸਿੰਘ ਜੈਤੋ , ਪ੍ਰਕਾਸ਼ ਸਿੰਘ ਜੈਤੋ , ਪੂਰਨ ਸਿੰਘ ਬਿਜਲੀ ਬੋਰਡ , ਆਲ ਇੰਡੀਆ ਆਸ਼ਾ ਵਰਕਰਾਂ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਸੋਮ ਨਾਥ ਅਰੋੜਾ, ਅਮਰਜੀਤ ਸਿੰਘ ਦੁੱਗਲ , ਗੁਰਦੀਪ ਸਿੰਘ ਜੈਤੋ , ਸੂਬਾ ਸਿੰਘ ਰਾਮੇਆਣਾ , ਸਕਿਉਰਟੀ ਗਾਰਡ ਮੁਲਾਜ਼ਮਾਂ ਦੇ ਆਗੂ ਸ਼ਿਵ ਨਾਥ ਦਰਦੀ, ਦਰਜਾ ਚਾਰ ਮੁਲਾਜ਼ਮਾਂ ਦੇ ਆਗੂ ਬਲਕਾਰ ਸਿੰਘ ਸਹੋਤਾ ਤੇ ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਬੇਰੁਖੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੁਲਾਜ਼ਮਾਂ ਤੋਂ ਬਾਅਦ ਹੁਣ ਪੈਨਸ਼ਨਰਾਂ ਤੇ ਵੀ 200 ਰੁਪਏ ਪ੍ਰਤੀ ਮਹੀਨਾ ਵਿਕਾਸ ਕਰ ਦੀ ਕਟੌਤੀ ਕਰਨ ਦਾ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ।
ਆਗੂਆਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੇਂਦਰੀ ਪੈਟਰਨ ਤੇ ਡੀ. ਏੇ 46 % ਕਰਨ ਅਤੇ ਮਹਿੰਗਾਈ ਭੱਤੇ ਦੀਆਂ ਪਿਛਲੀਆਂ ਸਾਰੀਆਂ ਕਿਸਤਾਂ ਦਾ ਬਕਾਇਆ ਦੇਣ, ਪੈਨਸ਼ਨਰਾਂ ਲਈ 2. 59 ਦਾ ਗੁਣਾਕ ਅਤੇ ਨੋਸ਼ਨਲ ਸੋਧ ਵਿਧੀ ਲਾਗੂ ਕਰਨ , ਪਿਛਲੀ ਕਾਂਗਰਸ ਸਰਕਾਰ ਵੱਲੋਂ ਮੁਲਾਜਮਾਂ ਦੇ ਖੋਹੇ ਗਏ 37 ਭੱਤੇ ਤੁਰੰਤ ਬਹਾਲ ਕਰਨ ਅਤੇ ਪੁਰਾਣੀ ਪੈਨਸ਼ਨ 1972 ਦੇ ਨਿਯਮਾਂ ਅਨੁਸਾਰ ਤੁਰੰਤ ਲਾਗੂ ਕਰਨ ,ਹਰ ਤਰਾਂ ਦੇ ਕੱਚੇ,ਠੇਕਾ,ਆਊਟ ਸੋਰਸ ਮੁਲਾਜ਼ਮਾਂ ਅਤੇ ਸਕੀਮ ਵਰਕਰਾਂ ਨੂੰ ਬਿਨਾਂ ਸਰਤ ਰੈਗੂਲਰ ਕਰਨ ਅਤੇ ਘੱਟੋ ਘੱਟ ਉਜਰਤ 26000 ਰੁਪਏ ਦੇਣ, ਛੇਵੇਂ ਪੇਅ ਕਮਿਸ਼ਨ ਦੇ ਸਾਢੇ ਪੰਜ ਸਾਲ ਦੇ ਬਣਦੇ ਬਕਾਏ ਅਤੇ ਸੋਧੀ ਹੋਈ ਲੀਵ ਇਨਕੈਸ਼ਮੈਂਟ ਦਾ ਲਾਭ ਤੁਰੰਤ ਜਾਰੀ ਕਰਨ ,ਪਰਖ ਕਾਲ ਦੇ ਸਮੇਂ ਦੌਰਾਨ ਘੱਟ ਤਨਖਾਹਾਂ ਦੇਣ ਸਬੰਧੀ 15 ਜਨਵਰੀ 2015 ਦਾ ਪੱਤਰ ਰੱਦ ਕਰਨ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਤੁਰੰਤ ਲਾਗੂ ਕਰਨ, ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਸਬੰਧੀ 17ਜੁਲਾਈ 2020 ਦਾ ਪੱਤਰ ਤੁਰੰਤ ਰੱਦ ਕਰਨ ਸਮੇਤ ਸਾਰੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਤੱਕ ਸਾਂਝੇ ਫਰੰਟ ਦੇ ਝੰਡੇ ਹੇਠ ਸੰਘਰਸ਼ ਜਾਰੀ ਰੱਖਣ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਦੀ ਰੂਪ ਰੇਖਾ ਹੋਰ ਤਿੱਖੀ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਲੋਕ ਵਿਰੋਧੀ ਚਿਹਰਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕੋਨੇ ਕੋਨੇ ਵਿੱਚ ਜਾ ਕੇ ਲੋਕਾਂ ਵਿੱਚ ਨੰਗਾ ਕੀਤਾ ਜਾਵੇਗਾ ।
ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਜਸਵਿੰਦਰ ਸਿੰਘ ਬਰਾੜ , ਮਦਨ ਲਾਲ ਸ਼ਰਮਾ ਸੰਧਵਾਂ , ਗੁਰਚਰਨ ਸਿੰਘ ਮਾਨ, ਸੁਰਿੰਦਰਪਾਲ ਸਿੰਘ ਮੱਤਾ , ਇਕਬਾਲ ਸਿੰਘ ਮਘੇੜਾ, ਤਰਸੇਮ ਨਰੂਲਾ , ਮੇਜਰ ਸਿੰਘ, ਬਲਦੇਵ ਸਿੰਘ ਮੱਲਾ ਸੁਰਿੰਦਰ, ਪਾਲ ਸਿੰਘ ਖਾਲਸਾ , ਚਰਨਜੀਤ ਸਿੰਘ ਬਰਾੜ , ਦਰਸ਼ਨ ਸਿੰਘ,ਜੋਗਿੰਦਰ ਸਿੰਘ, ਸੁੰਦਰ ਸਿੰਘ ਬਾਜਖਾਨਾ, ਵੀਰ ਸਿੰਘ, ਜਸਵੀਰ ਸਿੰਘ , ਹਰੀ ਪ੍ਰਕਾਸ਼ ਸ਼ਰਮਾ ਬਰਗਾੜੀ, ਮੇਲਾ ਰਾਮ , ਕੀਰਤਨ ਸਿੰਘ, ਹੇਮ ਰਾਜ ਚੋਪੜਾ , ਰਵੀ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ , ਪੈਨਸ਼ਨਰ ਅਤੇ ਆਸ਼ਾ ਵਰਕਰ ਆਗੂ ਮਨਦੀਪ ਕੌਰ, ਜਗਜੀਤ ਕੌਰ , ਮਨਜੀਤ ਕੌਰ , ਸਕੁੰਤਲਾ , ਜਗਸੀਰ ਕੌਰ , ਗੁਰਮੀਤ ਕੌਰ , ਅਮਨਪ੍ਰੀਤ ਕੌਰ , ਬੇਅੰਤ ਕੌਰ, ਦਵਿੰਦਰ ਕੌਰ, ਗੁਰਮੇਲ ਕੌਰ, ਰਾਜਵਿੰਦਰ ਕੌਰ ਕੁਲਜੀਤ ਕੌਰ ਆਦਿ ਸ਼ਾਮਿਲ ਸਨ।
Leave a Comment
Your email address will not be published. Required fields are marked with *