ਪੰਜਾਬ ਸਰਕਾਰ ਖਿਲਾਫ ਕੀਤੀ ਤਿੱਖੀ ਨਾਅਰੇਬਾਜ਼ੀ
ਕੋਟਕਪੂਰਾ ਅਤੇ ਫਰੀਦਕੋਟ ਵਿਖੇ ਮੁੱਖ ਮੰਤਰੀ ਪੰਜਾਬ ਦੇ ਅੱਜ ਪੁਤਲੇ ਫੂਕਣ ਦਾ ਕੀਤਾ ਐਲਾਨ
ਕੋਟਕਪੂਰਾ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ‘ਤੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਆਸ਼ਾ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸਥਾਨਕ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਸਾਹਮਣੇ ਮੁੱਖ ਮੰਤਰੀ ਪੰਜਾਬ ਸਰਕਾਰ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਨਾ ਕਰਨ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਤਿੱਖੀ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕਰਕੇ ਆਪਣਾ ਰੋਸ ਤੇ ਗੁੱਸਾ ਪ੍ਰਗਟ ਕੀਤਾ। ਆਗੂਆਂ ਨੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਦੋਸ਼ ਲਾਇਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਖੁਦ ਵਾਅਦੇ ਕਰਕੇ ਮੀਟਿੰਗ ਕਰਨ ਤੋਂ ਲਗਾਤਾਰ ਭੱਜ ਰਹੇ ਹਨ। ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਵਾਨ ਕਰਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ। ਇਸ ਸਮੇਂ ਆਪਣੇ ਸੰਬੋਧਨ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਜਗਦੀਸ਼ ਰਾਏ ਅਰੋੜਾ, ਕੁਲਵੰਤ ਸਿੰਘ ਚਾਨੀ, ਗੁਰਮੀਤ ਸਿੰਘ ਜੈਤੋ, ਪ੍ਰਕਾਸ਼ ਸਿੰਘ ਜੈਤੋ, ਆਲ ਇੰਡੀਆ ਆਸ਼ਾ ਵਰਕਰਾਂ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਗੁਰਦੀਪ ਸਿੰਘ ਜੈਤੋ, ਸੂਬਾ ਸਿੰਘ ਰਾਮੇਆਣਾ , ਦਰਜਾ ਚਾਰ ਮੁਲਾਜ਼ਮਾਂ ਦੇ ਆਗੂ ਬਲਕਾਰ ਸਿੰਘ ਸਹੋਤਾ ਤੇ ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਬੇਰੁਖੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੇਂਦਰੀ ਪੈਟਰਨ ਅਨੁਸਾਰ ਡੀ.ਏੇ. 50% ਕਰਨ ਅਤੇ ਮਹਿੰਗਾਈ ਭੱਤੇ ਦੀਆਂ ਪਿਛਲੀਆਂ ਸਾਰੀਆਂ ਕਿਸਤਾਂ ਦਾ ਬਕਾਇਆ ਤੁਰੰਤ ਦੇਣ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕਰਨ, ਪਿਛਲੀ ਕਾਂਗਰਸ ਸਰਕਾਰ ਵੱਲੋਂ ਮੁਲਾਜਮਾਂ ਦੇ ਖੋਹੇ ਗਏ 37 ਭੱਤੇ ਤੁਰੰਤ ਬਹਾਲ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਕੇ 1972 ਦੇ ਨਿਯਮਾਂ ਅਨੁਸਾਰ ਤੁਰੰਤ ਲਾਗੂ ਕਰਨ, ਹਰ ਤਰਾਂ ਦੇ ਕੱਚੇ, ਠੇਕਾ, ਆਊਟ ਸੋਰਸ ਮੁਲਾਜ਼ਮਾਂ ਅਤੇ ਸਕੀਮ ਵਰਕਰਾਂ ਨੂੰ ਬਿਨਾਂ ਸਰਤ ਰੈਗੂਲਰ ਕਰਨ ਅਤੇ ਘੱਟੋ ਘੱਟ ਉਜਰਤ 26000 ਰੁਪਏ ਦੇਣ, ਛੇਵੇਂ ਪੇਅ ਕਮਿਸ਼ਨ ਦੇ ਸਾਢੇ ਪੰਜ ਸਾਲ ਦੇ ਬਣਦੇ ਬਕਾਏ ਅਤੇ ਸੋਧੀ ਹੋਈ ਲੀਵ ਇਨਕੈਸ਼ਮੈਂਟ ਦਾ ਲਾਭ ਤੁਰੰਤ ਜਾਰੀ ਕਰਨ, ਪਰਖ ਕਾਲ ਦੇ ਸਮੇਂ ਦੌਰਾਨ ਘੱਟ ਤਨਖਾਹਾਂ ਦੇਣ ਸਬੰਧੀ 15 ਜਨਵਰੀ 2015 ਦਾ ਪੱਤਰ ਰੱਦ ਕਰਨ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਤੁਰੰਤ ਲਾਗੂ ਕਰਨ, ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਸਬੰਧੀ 17 ਜੁਲਾਈ 2020 ਦਾ ਪੱਤਰ ਤੁਰੰਤ ਰੱਦ ਕਰਨ ਸਮੇਤ ਸਾਰੀਆਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੂਬਾਈ ਲੀਡਰਸ਼ਿਪ ਤੋਂ ਮੰਗ ਕੀਤੀ ਗਈ ਕਿ 10 ਅਗਸਤ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਸ਼ੁਰੂ ਕਰਨ ਦਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇ। ਫੈਸਲਾ ਕੀਤਾ ਗਿਆ ਕਿ 6 ਅਗਸਤ ਨੂੰ ਸਵੇਰੇ 9:00 ਵਜੇ ਲਾਲਾ ਲਾਜਪਤ ਰਾਏ ਪਾਰਕ ਕੋਟਕਪੂਰਾ ਵਿਖੇ ਅਤੇ ਦੁਪਹਿਰ 12:00 ਵਜੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਮਿਨੀ ਸਕੱਤਰੇ ਸਾਹਮਣੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਹੋਰਨਾਂ ਤੋ ਇਲਾਵਾ ਸੁਰਿੰਦਰਪਾਲ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਮੇਜਰ ਸਿੰਘ, ਬਲਦੇਵ ਸਿੰਘ ਮੱਲਾ, ਸੁਰਿੰਦਰ, ਪਾਲ ਸਿੰਘ ਖਾਲਸਾ, ਚਰਨਜੀਤ ਸਿੰਘ ਬਰਾੜ, ਦਰਸ਼ਨ ਸਿੰਘ, ਜੋਗਿੰਦਰ ਸਿੰਘ, ਸੁੰਦਰ ਸਿੰਘ ਬਾਜਖਾਨਾ, ਵੀਰ ਸਿੰਘ, ਜਸਵੀਰ ਸਿੰਘ, ਮੇਲਾ ਰਾਮ, ਕੀਰਤਨ ਸਿੰਘ, ਹੇਮ ਰਾਜ ਚੋਪੜਾ, ਰਵੀ ਕੁਮਾਰ, ਜੋਗਿੰਦਰ ਸਿੰਘ, ਜਗ ਸਿੰਘ ਬਰਾੜ, ਗੇਜ ਰਾਮ ਭੌਰਾ, ਜੋਤੀ ਪ੍ਰਕਾਸ਼, ਗੁਰਪ੍ਰੀਤ ਸਿੰਘ, ਦੌਲਤ ਸਿੰਘ ਅਨਪੜ, ਗਿਰਧਾਰੀ ਲਾਲ, ਜਗਜੀਤ ਸਿੰਘ, ਮਾਹਲਾ ਸਿੰਘ, ਹਰਪਾਲ ਸਿੰਘ ਸਰਾਵਾਂ ਸੁਪਰਡੈਂਟ, ਅੰਗਰੇਜ਼ ਸਿੰਘ, ਦਰਸ਼ਨ ਕੁਮਾਰ, ਮੋਹਨ ਸਿੰਘ, ਸੁਰਿੰਦਰ ਸਿੰਘ ਬਰਕੰਦੀ, ਨਛੱਤਰ ਸਿੰਘ, ਵਿਜੇ ਕੁਮਾਰ, ਬਲਦੇਵ ਕ੍ਰਿਸ਼ਨ ਮੱਲਾ, ਜਗਰੂਪ ਸਿੰਘ, ਪ੍ਰਕਾਸ਼ ਚੰਦ ਸ਼ਰਮਾ, ਬਲਵੀਰ ਸਿੰਘ ਲੰਭਵਾਲੀ, ਕੁਲਬੀਰ ਸਿੰਘ, ਜਗਸੀਰ ਸਿੰਘ, ਸੁਰਿੰਦਰ ਪਾਲ, ਲਛਮਣ ਦਾਸ, ਪੋਕਰ ਰਾਮ, ਪ੍ਰੇਮ ਕੁਮਾਰ, ਜਸਵਿੰਦਰ ਸਿੰਘ ਜਗਤਾਰ ਸਿੰਘ ਦਬੜੀਖਾਨਾ, ਬਲਵਿੰਦਰ ਸਿੰਘ ਪੰਜਾਬ ਰੋਡਵੇਜ਼ ਭਗਵਾਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ, ਪੈਨਸ਼ਨਰ ਅਤੇ ਆਸ਼ਾ ਵਰਕਰ ਆਗੂ ਸੁਖਮੰਦਰ ਕੌਰ ਮਤਾ, ਮਨਜੀਤ ਕੌਰ ਡੇਲਿਆਂ ਵਾਲੀ, ਸਕੁੰਤਲਾ ਚੰਦਭਾਨ, ਜਗਸੀਰ ਕੌਰ, ਗੁਰਮੀਤ ਕੌਰ ਚੈਨਾ, ਅਮਨਪ੍ਰੀਤ ਕੌਰ, ਬੇਅੰਤ ਕੌਰ, ਕੁਲਵੰਤ ਕੌਰ, ਹਰਜੀਤ ਕੌਰ, ਹਰਪ੍ਰੀਤ ਕੌਰ, ਅਮਰਜੀਤ ਕੌਰ, ਸੀਤੋ, ਨਰਿੰਦਰ ਕੌਰ, ਸ਼ਵਿੰਦਰ ਕੌਰ, ਕੁਲਵਿੰਦਰ ਕੌਰ, ਸੰਦੀਪ ਕੌਰ, ਵੀਰਪਾਲ ਕੌਰ ਮੱਤਾ, ਪਰਮਜੀਤ ਕੌਰ ਚੈਨਾ, ਕੁਲਵਿੰਦਰ ਕੌਰ ਰਮਾਣਾ, ਗੁਰਮੀਤ ਕੌਰ ਜੈਤੋ, ਅਮਨਪ੍ਰੀਤ ਕੌਰ ਆਦਿ ਵੀ ਸ਼ਾਮਿਲ ਸਨ।