*ਮਨਿਸਟੀਰੀਅਲ ਸਰਵਿਸ ਯੂਨੀਅਨ ਵੱਲੋਂ ਲੜੇ ਜਾ ਰਹੇ ਸੰਘਰਸ਼ ਦੀ ਪੁਰਜੋਰ ਹਮਾਇਤ*
ਬਠਿੰਡਾ 13 ਦਸੰਬਰ ( ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਮਸਲਿਆਂ ਨੂੰ ਅਣਡਿਠ ਕਰਨ ਕਰਕੇ ਸਾਂਝੇ ਫਰੰਟ ਨਾਲ ਮੀਟਿੰਗ ਨਾ ਕਰਨਾ ਸਰਕਾਰ ਦੇ ਗੈਰਜਿੰਮੇਵਾਰੀ ਵਾਲੇ ਰਵੱਈਏ ਨੂੰ ਉਜ਼ਾਗਰ ਕਰਦਾ ਹੈ। ਸਰਕਾਰ ਦੇ ਇਸ ਰਵੱਈਏ ਦੇ ਖਿਲਾਫ ਸਾਂਝੇ ਫਰੰਟ ਵੱਲੋਂ 14 ਤੇ 15 ਦਸੰਬਰ ਨੂੰ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਸਾਂਝਾ ਫਰੰਟ ਬਠਿੰਡਾ ਦੇ ਕਨਵੀਨਰ ਮੱਖਣ ਸਿੰਘ ਖਨਗਵਾਲ,ਅਤੇ ਪੰਜਾਬ ਸਬਾਡੀਨੇਟ ਸਰਵਿਸਿਸ ਫੈਡਰੇਸ਼ਨ1406/22 ਬੀ ਦੇ ਜਿਲ੍ਹਾ ਆਗੂਆਂ ਕਿਸ਼ੋਰ ਚੰਦ ਗਾਜ਼,ਸੁਖਚੈਨ ਸਿੰਘ ਬਠਿੰਡਾ, ਬਲਰਾਜ ਮੌੜ,ਹਰਨੇਕ ਗਹਿਰੀ,ਦਰਸ਼ਨ ਸ਼ਰਮਾਂ,ਲਖਵੀਰ ਭਾਗੀਵਾਂਦਰ, ਪੂਰਨ ਸਿੰਘ ਨੇ ਕਿਹਾ ਕਿ ਸਾਂਝਾ ਫਰੰਟ ਬਠਿੰਡਾ ਵੱਲੋਂ ਇਸੇ ਲੜੀ ਦੇ ਤਹਿਤ 15 ਦਸੰਬਰ ਨੂੰ ਅਰਥੀ ਫੂਕ ਮੁਜਾਹਰਾ ਕੀਤਾ ਜਾਵੇਗਾ।ਜਿਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਸਾਥੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਯਾਦ ਰੱਖਣਯੋਗ ਹੈ ਕਿ ਸਾਂਝਾ ਫਰੰਟ ਪਿਛਲੇ ਸਮੇਂ ਤੋਂ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ,ਪੁਰਾਣੀ ਪੈਨਸ਼ਨ ਬਹਾਲ ਕਰਵਾਉਣ,ਨਵ ਨਿਯੁਕਤ ਮੁਲਾਜ਼ਮਾਂ ਤੇ ਪੰਜਾਬ ਸਕੇਲ ਲਾਗੂ ਕਰਵਾਉਣ, ਪੈਨਸ਼ਨਰਾਂ ਉੱਤੇ 2.59 ਦਾ ਫਾਰਮੂਲਾ ਲਾਗੂ ਕਰਵਾਉਣ,ਡੀ ਏ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਾਂਝਾ ਫਰੰਟ ਬਠਿੰਡਾ ਦੀ ਪਿਛਲੇ ਦਿੱਨੀ ਹੋਈ ਮੀਟਿੰਗ ਵਿੱਚ ਮਸਟੀਰੀਅਲ ਕਾਮਿਆਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਸਬੰਧੀ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾਂ ਕਰਨ ਦੀ ਪੁਰਜ਼ੋਰ ਨਿਖੇਦੀ ਕੀਤੀ ਗਈ ਅਤੇ ਮਨਿਸਟੀਰੀਅਲ ਸਰਵਿਸ ਯੂਨੀਅਨ ਵੱਲੋਂ ਲੜੇ ਜਾ ਰਹੇ ਸੰਘਰਸ਼ ਦੀ ਪੁਰਜੋਰ ਹਮਾਇਤ ਕਰਦਿਆਂ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਇਆ ਜਾਵੇਗਾ।
Leave a Comment
Your email address will not be published. Required fields are marked with *