ਚੰਡੀਗੜ, 24 ਦਸੰਬਰ,(ਵਰਲਡ ਪੰਜਾਬੀ ਟਾਈਮਜ਼ )
ਬਾਗਬਾਨੀ ਮੰਤਰੀ ਸ: ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਪੰਜਾਬ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਬਣ ਕੇ ਉੱਭਰਿਆ ਹੈ ਕਿਉਂਕਿ ਸੂਬੇ ਨੇ ਭਾਰਤ ਵਿੱਚ ਸਭ ਤੋਂ ਵੱਧ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਹਫ਼ਤੇ ਪੰਜਾਬ ਨੇ 3500 ਕਰੋੜ ਰੁਪਏ ਦੇ ਕੁੱਲ ਪ੍ਰੋਜੈਕਟਾਂ ਦੀ ਲਾਗਤ ਵਾਲੇ 7646 ਪ੍ਰੋਜੈਕਟਾਂ ਨੂੰ ਲਾਭ ਪਹੁੰਚਾਉਣ ਵਾਲੇ 2000 ਕਰੋੜ ਰੁਪਏ ਦੇ ਏ.ਆਈ.ਐਫ ਮਿਆਦੀ ਕਰਜ਼ੇ ਦੀ ਵੰਡ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ।
ਹੁਣ ਤੱਕ ਮਨਜ਼ੂਰ ਕੀਤੇ ਗਏ 8298 ਪ੍ਰੋਜੈਕਟਾਂ ਵਿੱਚੋਂ, 92 ਪ੍ਰਤੀਸ਼ਤ (ਭਾਵ 7646 ਪ੍ਰੋਜੈਕਟਾਂ) ਨੇ ਮਿਆਦੀ ਕਰਜ਼ੇ ਪ੍ਰਾਪਤ ਕੀਤੇ ਹਨ, ਮੱਧ ਪ੍ਰਦੇਸ਼ ਦੇ ਨਾਲ ਇੱਕ ਉੱਚ ਵੰਡ ਦਰ ਦਰਸਾਉਂਦੇ ਹੋਏ।
ਬਾਗਬਾਨੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਸਟੇਟ ਨੋਡਲ ਏਜੰਸੀ (ਐਸਐਨਏ) ਭਾਵ ਬਾਗਬਾਨੀ ਵਿਭਾਗ, ਹੋਰ ਹਿੱਸੇਦਾਰਾਂ ਅਤੇ ਰਾਜ ਵਿੱਚ ਖੇਤੀਬਾੜੀ ਬੁਨਿਆਦੀ ਢਾਂਚੇ ਲਈ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਕਰਜ਼ਾ ਦੇਣ ਵਾਲੀਆਂ ਸੰਸਥਾਵਾਂ ਦਰਮਿਆਨ ਮਜ਼ਬੂਤ ਸਹਿਯੋਗ ਨੂੰ ਉਜਾਗਰ ਕਰਦੇ ਹਨ।
ਸਰਦਾਰ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵੰਡੀਆਂ ਗਈਆਂ ਰਾਸ਼ੀਆਂ ਦੇ ਮਾਮਲੇ ਵਿੱਚ ਮੋਹਰੀ ਜ਼ਿਲ੍ਹਿਆਂ ਵਿੱਚ ਪਟਿਆਲਾ (250.3 ਕਰੋੜ ਰੁਪਏ), ਲੁਧਿਆਣਾ (206.23 ਕਰੋੜ ਰੁਪਏ), ਸੰਗਰੂਰ (201.97 ਕਰੋੜ ਰੁਪਏ), ਬਠਿੰਡਾ (182.33 ਕਰੋੜ ਰੁਪਏ) ਅਤੇ ਫਿਰੋਜ਼ਪੁਰ (ਰੁਪਏ) ਸ਼ਾਮਲ ਹਨ।