ਚੰਡੀਗੜ 2 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਨੇ ਸੂਬੇ ਵਿੱਚ ਅਣਅਧਿਕਾਰਤ ਤੌਰ ‘ਤੇ ਯਾਤਰੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਵਾਲੀਆਂ ਵੱਖ-ਵੱਖ ਟਰੈਵਲ ਕੰਪਨੀਆਂ ਦੀਆਂ ਅਣਅਧਿਕਾਰਤ ਟੈਕਸੀਆਂ ਦੇ ਚਲਾਨ ਕਰਨ ਅਤੇ ਇਨ੍ਹਾਂ ਕੰਪਨੀਆਂ ਨੂੰ ਪੰਜਾਬ ਵਿੱਚ ਰਜਿਸਟਰ ਕਰਨ ਲਈ ਛੇਤੀ ਹੀ ਇੱਕ ਨੀਤੀ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ ਖਾਸ ਕਰਕੇ ਬਲਾ-ਬਲਾ ਦਾ ਨਾਂ ਸਭ ਤੋਂ ਉੱਪਰ ਹੈ।
ਹੁਣ ਇਨ੍ਹਾਂ ਟੈਕਸੀਆਂ ਨੂੰ ਲਾਇਸੈਂਸ ਜਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਸੂਬੇ ਦੇ ਮਾਲੀਏ ਨਾਲ ਧੋਖਾ ਕਰ ਰਹੀਆਂ ਹਨ। ਵਰਣਨਯੋਗ ਹੈ ਕਿ ਕਾਰ ਪੂਲਿੰਗ ਐਪਸ ਬਲਾ-ਬਲਾ (Bla-Bla), ਜ਼ੂਮ (Zoom) ਆਦਿ ਰਾਹੀਂ ਪੰਜਾਬ ਸਰਕਾਰ ਦੇ ਮਾਲੀਏ ਨੂੰ ਹਰ ਰੋਜ਼ ਲੱਖਾਂ ਰੁਪਏ ਟੈਕਸ ਦਾ ਚੂਨਾ ਲਗਾਇਆ ਜਾ ਰਿਹਾ ਹੈ। ਇਸ ਖ਼ਬਰ ਦਾ ਨੋਟਿਸ ਲੈਂਦਿਆਂ ਸਰਕਾਰ ਹੁਣ ਇਨ੍ਹਾਂ ‘ਤੇ ਸ਼ਿਕੰਜਾ ਕੱਸਣ ਜਾ ਰਹੀ ਹੈ।