ਆਰ .ਐਮ.ਪੀ .ਆਈ ,ਇਨਕਲਾਬੀ ਮੰਚ ਤੇ ਪ੍ਰਵਾਸੀ ਭਾਰਤੀਆਂ ਵੱਲੋਂ ਕਾਂਗਰਸ ਦੀ ਹਮਾਇਤ ਦਾ ਫੈਸਲਾ ।
ਬਰੈਂਪਟਨ 12 ਮਈ (ਡਾ. ਪ੍ਰਦੀਪ ਜੋਧਾਂ/ਵਰਲਡ ਪੰਜਾਬੀ ਟਾਈਮਜ਼ )
ਜਿਥੇ ਦੇਸ਼ ਵਿੱਚੋਂ ਭਾਰਤੀ ਜਨਤਾ ਪਾਰਟੀ ਦਾ ਬਿਸਤਰਾ ਗੋਲ ਕਰਨ ਲਈ ਸੈਕੂਲਰ , ਖੱਬੀਆਂ ਤੇ ਜਮਹੂਰੀ ਤਾਕਤਾਂ ਇੱਕਜੁਟ ਹੋਕੇ ਇੰਡੀਆ ਅਲਾਇੰਸ ਦੇ ਬੈਨਰ ਹੇਠ ਚੋਣ ਮੈਦਾਨ ਵਿੱਚ ਨਿੱਤਰੀਆਂ ਹੋਈਆਂ ਹਨ ਉੱਥੇ ਪੰਜਾਬ ਵਿੱਚ ਰਾਜ ਕਰਦੀ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਮਾੜੇ ਕੰਮਾਂ ਤੇ ਸਰਕਾਰ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਲਈ ਖੱਬੀਆਂ , ਜਮਹੂਰੀ ਤੇ ਇਨਕਲਾਬੀ ਸ਼ਕਤੀਆਂ ਨੇ ਪੂਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਪੂਰਾ ਸਮਰੱਥਨ ਦੇਣ ਦਾ ਫੈਸਲਾ ਕੀਤਾ ਹੈ ।
ਪ੍ਰੈੱਸ ਨੂੰ ਜਾਰੀ ਬਿਆਨ ਜਾਰੀ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੌਮੀ ਜ. ਸਕੱਤਰ ਤੇ ਉੱਘੇ ਕਮਿਊਨਿਸਟ ਆਗੂ ਸਾਥੀ ਮੰਗਤ ਰਾਮ ਪਾਸਲਾ , ਅੰਤਰਰਾਸ਼ਟਰੀ ਇਨਕਲਾਬੀ ਮੰਚ ਸਰਪ੍ਰਸਤ ਦਵਿੰਦਰ ਸਿੰਘ ਪੱਪੂ ਬੈਲਜੀਅਮ , ਪ੍ਰਧਾਨ ਰੁਪਿੰਦਰ ਜੋਧਾਂ ਜਪਾਨ ਨੇ ਕਿਹਾ ਕਿ ਪੰਜਾਬ ਵਿੱਚ ਫ਼ਿਰਕਾਪ੍ਰਸਤ ਤਾਕਤਾਂ ਨੂੰ ਹਰਾਉਣ ਲਈ ਵੋਟਾਂ ਦੀ ਵੰਡ ਨਹੀਂ ਹੋਣੀ ਚਾਹੀਦੀ । ਫਿਰਕੂਫਾਸ਼ੀਵਾਦ ਤੇ ਭਾਜਪਾ ਦੇ ਤਾਨਾਸ਼ਾਹੀ ਤੇ ਹਿਟਲਰਸ਼ਾਹੀ ਰੁਝਾਨ ਨੂੰ ਰੋਕਣ ਲਈ ਸਮੂਹ ਧਰਮਨਿਰਪੱਖ ਤੇ ਲੋਕ ਪੱਖੀ ਤਾਕਤਾਂ ਨੂੰ ਚੋਣ ਮੈਦਾਨ ਵਿੱਚ ਨਿੱਤਰਨਾ ਪਵੇਗਾ । ਉਕਤ ਖੱਬੇਪੱਖੀ ਆਗੂਆਂ
ਨੇ ਪੰਜਾਬ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰਾ ਤਾਣ ਲਗਾਉਣ ।ਇਸੇ ਦੌਰਾਨ ਕੈਨੇਡਾ ਵਿੱਚ ਵੱਸਦੇ ਪ੍ਰਵਾਸੀ ਭਾਰਤੀਆਂ ਨੇ ਵੀ ਸਾਥੀ ਪਾਸਲਾ ਤੇ ਅੰਤਰਰਾਸ਼ਟਰੀ ਇਨਕਲਾਬੀ ਮੰਚ ਨਾਲ ਪੂਰੀ ਸਹਿਮਤੀ ਪ੍ਰਗਟ ਕੀਤੀ ਹੈ।
Leave a Comment
Your email address will not be published. Required fields are marked with *