ਪੀ.ਆਰ.ਓ. ਮਨੀ ਧਾਲੀਵਾਲ ਨੇ ਮੁੱਖ ਮੰਤਰੀ ਅਤੇ ਸਪੀਕਰ ਸੰਧਵਾਂ ਦਾ ਕੀਤਾ ਧੰਨਵਾਦ
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪੀ.ਆਰ.ਓ.-ਟੂ-ਸਪੀਕਰ ਸੰਧਵਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਹਿਲੀਆਂ ਸਰਕਾਰਾ ਵੱਲੋਂ ਵੋਟ ਰਾਜਨੀਤੀ ਨੂੰ ਮੁੱਖ ਰੱਖ ਕੇ ਲੋਕਾਂ ਦੇ ਰਾਸ਼ਨ ਕਾਰਡ ਬਣਾਏ ਗਏ ਸਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪਾਰਦਰਸ਼ੀ ਅਤੇ ਯੋਜਨਾਬੱਧ ਢੰਗ ਨਾਲ ਸਰਵੇ ਕਰਕੇ ਰਾਸ਼ਨ ਕਾਰਡਾਂ ਦੀ ਪੜਤਾਲ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ। ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਜਾਂਚ ਪੜਤਾਲ ਦੌਰਾਨ ਕਾਫੀ ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਵੀ ਅਧਿਕਾਰੀਆਂ ਦੀ ਅਣਗਿਹਲੀ ਸਦਕਾ ਕੱਟ ਦਿੱਤੇ ਗਏ ਸਨ। ਇਸ ਨਾਲ ਬਹੁਤ ਸਾਰੇ ਲੋੜਵੰਦ ਲੋਕ ਰਾਸ਼ਨ ਲੈਣ ਤੋਂ ਵਾਂਝੇ ਰਹਿ ਜਾਂਦੇ ਸਨ। ਲੋਕਾਂ ਦੀ ਇਹ ਸਮੱਸਿਆ ਜਦ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ’ਚ ਲਿਆਂਦੀ ਤਾਂ ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਕੇ ਇਸ ਸਮੱਸਿਆ ਦੇ ਹੱਲ ਲਈ ਤੁਰਤ ਕਦਮ ਚੁੱਕਣ ਦੀ ਅਪੀਲ ਕੀਤੀ। ਮਨਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੋਕਾਂ ਦੀ ਉਕਤ ਸਮੱਸਿਆ ਦੇ ਹੱਲ ਲਈ ਅੱਜ ਪੰਜਾਬ ਸਰਕਾਰ ਵੱਲੋਂ 10 ਲੱਖ 77 ਹਜਾਰ ਰਾਸਨ ਕਾਰਡ ਮੁੜ ਬਹਾਲ ਕਰ ਦਿੱਤੇ ਗਏ ਹਨ, ਹੁਣ ਸਭ ਰਾਸਨ ਕਾਰਡ ਧਾਰਕਾਂ ਨੂੰ ਪਹਿਲਾਂ ਵਾਂਗ ਹੀ ਰਾਸਨ ਮਿਲੇਗਾ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਮੇਹਰ ਸਿੰਘ ਚਾਨੀ, ਮਨਜੀਤ ਸ਼ਰਮਾ, ਸੰਜੀਵ ਕੁਮਾਰ ਕਾਲੜਾ, ਬਲਾਕ ਪ੍ਰਧਾਨ ਗੁਰਮੀਤ ਸਿੰਘ ਧੂੜਕੋਟ, ਗੁਰਮੀਤ ਸਿੰਘ ਗਿੱਲ, ਸੰਦੀਪ ਸਿੰਘ ਕੰਮਆਣਾ, ਡਾ. ਰਾਜਪਾਲ ਸਿੰਘ ਢੁੱਡੀ, ਅਮਰੀਕ ਸਿੰਘ ਡੱਗੋਰੋਮਾਣਾ, ਤਜਿੰਦਰ ਸਿੰਘ ਫਿੱਡੇਕਲਾਂ, ਮਾ. ਕੁਲਦੀਪ ਸਿੰਘ ਮੌੜ, ਗੁਰਦੀਪ ਸ਼ਰਮਾ ਬਾਹਮਣਵਾਲਾ, ਜੱਗਾ ਖਾਰਾ, ਗੁਰਪ੍ਰਤਾਪ ਸਿੰਘ ਖਾਰਾ ਪ੍ਰਧਾਨ ਸਹਿਕਾਰੀ ਸਭਾ, ਲਖਵਿੰਦਰ ਸਿੰਘ ਢਿੱਲੋ, ਪਿੰਦਰ ਸੰਧਵਾ, ਹਰਵਿੰਦਰ ਸਿੰਘ ਨੱਥੇਵਾਲਾ, ਜਸਪ੍ਰੀਤ ਸਿੰਘ ਚਾਹਲ, ਭੋਲਾ ਸਿੰਘ ਨਵਾਂ ਟਹਿਣਾ, ਬਾਬੂ ਸਿੰਘ ਖਾਲਸਾ ਫਿੱਡੇ, ਮਿੰਟੂ ਗਿੱਲ, ਜਗਜੀਤ ਸਿੰਘ ਸੁਪਰਡੈਂਟ, ਗੁਰਮੀਤ ਸਿੰਘ ਪੱਪੂ, ਆਰ.ਕੇ. ਵਿਜੇ, ਮਲਕੀਤ ਭੱਟੀ, ਮਨਜਿੰਦਰ ਸਿੰਘ, ਅਰੁਣ ਚਾਵਲਾ, ਨਰੇਸ਼ ਸਿੰਗਲਾ, ਐਡਵੋਕਟ ਬਾਬੂ ਲਾਲ, ਦਰਸ਼ਨ ਬਾਵਾ, ਹੇਮਰਾਜ ਜੋਸ਼ੀ ਆਦਿ ਵੱਲੋਂ ਪੰਜਾਬ ਸਰਕਾਰ ਦੇ ਇਸ ਕਦਮ ਦਾ ਸੁਆਗਤ ਕੀਤਾ ਗਿਆ।