ਚੰਡੀਗੜ 30 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ (PSSSB) ਵੱਲੋਂ ਲਾਅ ਅਫਸਰ, ਸੀਨੀਅਰ ਅਸਿਸਟੈਂਟ, ਕੁਆਲਿਟੀ ਮੈਨੇਜਰ, ਜੂਨੀਅਰ ਆਡੀਟਰ ਤੇ ਹੋਰ ਅਸਾਮੀਆਂ ‘ਤੇ ਭਰਤੀ ਲਈ ਅਰਜ਼ੀ ਪ੍ਰਕਿਰਿਆ 5 ਅਕਤੂਬਰ 2023 ਤਕ ਪੂਰੀ ਕਰ ਲਈ ਗਈ ਸੀ, ਪਰ ਹੁਣ ਪੀਐਸਐਸਐਸਬੀ ਵੱਲੋਂ ਇਸ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਪ੍ਰਕਿਰਿਆ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ। ਅਰਜ਼ੀਆਂ ਮੁੜ ਸ਼ੁਰੂ ਹੋਣ ਨਾਲ ਵਿਭਾਗ ਨੇ ਅਸਾਮੀਆਂ ਵਿੱਚ ਵੀ ਵਾਧਾ ਕਰ ਦਿੱਤਾ ਹੈ।
ਜਿਹੜੇ ਉਮੀਦਵਾਰ ਪਹਿਲਾਂ ਇਸ ਭਰਤੀ ‘ਚ ਹਿੱਸਾ ਨਹੀਂ ਲੈ ਸਕਦੇ ਸਨ, ਉਨ੍ਹਾਂ ਕੋਲ ਹੁਣ ਇਕ ਹੋਰ ਮੌਕਾ ਹੈ। ਦਿਲਚਸਪੀ ਰੱਖਣ ਵਾਲੇ ਤੇ ਯੋਗ ਉਮੀਦਵਾਰ 28 ਨਵੰਬਰ 2023 ਤੋਂ 4 ਦਸੰਬਰ 2023 ਤਕ ਦੁਬਾਰਾ ਅਪਲਾਈ ਕਰ ਸਕਦੇ ਹਨ। ਅਰਜ਼ੀ ਫਾਰਮ ਅਧਿਕਾਰਤ ਵੈੱਬਸਾਈਟ sssb.punjab.gov.in ‘ਤੇ ਜਾ ਕੇ ਜਾਂ ਇਸ ਪੰਨੇ ‘ਤੇ ਦਿੱਤੇ ਸਿੱਧੇ ਲਿੰਕ ‘ਤੇ ਕਲਿੱਕ ਕਰਕੇ ਭਰਿਆ ਜਾ ਸਕਦਾ ਹੈ।
Leave a Comment
Your email address will not be published. Required fields are marked with *