ਬਠਿੰਡਾ, 2 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ।
ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ।
ਇਸ ਮੌਕੇ ਸ. ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜ਼ਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ।
ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।
Leave a Comment
Your email address will not be published. Required fields are marked with *