
ਸ਼੍ਰੀ ਮੁਕਤਸਰ ਸਾਹਿਬ 31 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਪੰਜਾਵਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਕੂਲ ਹੈਡਮਾਸਟਰ ਸ਼੍ਰੀ ਸਤਪਾਲ ਜੀ ਦੀ ਅਗਵਾਈ ਵਿੱਚ ਸ਼੍ਰੀ ਮਤੀ ਵੀਨਾ ਦੇਵੀ ਜੀ ਦੁਆਰਾ ਕਰੀਅਰ ਅਤੇ ਗਾਇਡੈਂਸ ਸਬੰਧੀ ਵੱਖ-ਵੱਖ ਵਿਸ਼ਿਆਂ ਕਿੱਤਿਆਂ ਅਤੇ ਰੋਜ਼ਗਾਰ ਸਬੰਧੀ ਪ੍ਰਦਰਸ਼ਨੀ ਲਗਾਈ ਗਈ।ਇਸ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ ਵੱਖ ਕਿੱਤਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ।ਸਕੂਲ ਹੈਡਮਾਸਟਰ ਸ਼੍ਰੀ ਸਤਪਾਲ ਜੀ ਨੇ ਇਸ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ ਅਤੇ ਅੱਗੇ ਤੋਂ ਏਹੋ ਜਿਹੀਆਂ ਪ੍ਰਦਰਸ਼ਨੀਆਂ ਲਈ ਪ੍ਰੇਰਿਤ ਕੀਤਾ।ਇਸ ਸਮੇਂ ਸਮੂਹ ਸਟਾਫ਼ ਮੈਂਬਰ ਹਾਜ਼ਰ ਰਹੇ।