ਫਰੀਦਕੋਟ , 28 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਜ਼ਿਲਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ’ਚ ਅਹਿਮ ਜਿੰਮੇਵਾਰੀਆਂ ਦੇ ਕੇ ਨਿਵਾਇਆ ਗਿਆ ਹੈ। ਇੰਜੀ. ਇੰਦਰਜੀਤ ਸਿੰਘ ਨਿਆਮੀਵਾਲਾ ਨੂੰ ਐਜੂਕੇਸ਼ਨ ਡਿਪਾਰਟਮੈਂਟ ਬੋਰਡ ਦਾ ਮੈਂਬਰ, ਬੱਬੂ ਸੰਧੂ ਸਿੱਖਾਂਵਾਲਾ ਨੂੰ ਪੰਜਾਬ ਮੰਡੀ ਬੋਰਡ ਦਾ ਮੈਂਬਰ ਅਤੇ ਧਰਮਜੀਤ ਸਿੰਘ ਰਾਮੇਆਣਾ ਵਾਲਾ ਨੂੰ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦਾ ਵਾਈਸ ਚੇਅਰਮੈਨ ਲਾਇਆ ਗਿਆ ਹੈ। ਅੱਜ ਜਾਰੀ ਹੋਈ ਸੂਚੀ ਵਿੱਚ ਜਿਲੇ ਦੇ ਤਿੰਨ ‘ਆਪ’ ਆਗੂਆਂ ਦਾ ਨਾਮ ਆਉਣ ’ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੋੜ ਗਈ। ਇਸ ਮੌਕੇ ਉਹਨਾਂ ਇਸ ਨਿਯੁਕਤੀ ਬਦਲੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸਮੇਤ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ ਆਦਿ ਦਾ ਧੰਨਵਾਦ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਨਿਯੁਕਤੀਆਂ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਾਂਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਸਿਆਸਤ ਨੂੰ ਨਕਾਰਦਿਆਂ ਕਦਰਾਂ-ਕੀਮਤਾਂ ਉੱਤੇ ਅਧਾਰਤ ਸਿਆਸਤ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਨਵਾਂ ਇਨਕਲਾਬ ਲਿਆਂਦਾ ਹੈ। ਉਹਨਾਂ ਅੱਗੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਕੋ ਇਕ ਅਜਿਹੀ ਪਾਰਟੀ ਹੈ, ਜਿਸ ਨੇ ਦੇਸ਼ ਅਤੇ ਸੂਬੇ ਵਿੱਚ ਕ੍ਰਾਂਤੀ ਲਿਆਂਦੀ ਹੈ ਆਮ ਘਰਾਂ ਦੇ ਨੌਜਵਾਨਾ ਨੂੰ ਅੱਗੇ ਆਉਣ ਦਾ ਮੌਕਾ ਦੇ ਰਹੀ ਹੈ।
Leave a Comment
Your email address will not be published. Required fields are marked with *