ਫਰੀਦਕੋਟ, 3 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਮਿਤੀ 9 ਦਸੰਬਰ 2023 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ ਡਵੀਜਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ “ਝਗੜੇ ਮੁਕਾਓ ਅਤੇ ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ’’ ਤਹਿਤ ਇਸ ਕੌਮੀ ਲੋਕ ਅਦਾਲਤ ’ਚ ਜਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ’ਚ ਸ਼ਿਕਾਇਤਾਂ/ਪਟੀਸ਼ਨਾਂ, ਐੱਸ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜੀਕਿਊਸ਼ਨ, ਪਰਿਵਾਰਕ ਅਦਾਲਤਾਂ ’ਚ ਪਰਿਵਾਰਕ ਮਾਮਲੇ, ਮਜਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐੱਫ.ਆਈ.ਆਰ., ਐੱਨ.ਆਈ.ਏ. ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ, ਮਾਲ ਵਿਭਾਗ ਨਾਲ ਸਬੰਧਤ ਕੇਸ, 138 ਐੱਨ.ਆਈ. ਐਕਟ, ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸ਼ੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 9-12-2023 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
Leave a Comment
Your email address will not be published. Required fields are marked with *