ਦੋਸ਼ੀਆਂ ਪਾਸੋ ਇਕ ਨਜਾਇਜ਼ ਅਸਲਾ ਅਤੇ ਹੈਰੋਇਨ ਕੀਤੀ ਬਰਾਮਦ
ਕੋਟਕਪੂਰਾ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਅਤੇ ਨਸ਼ਿਆ ਖਿਲਾਫ ਇੱਕ ਸਖਤ ਅਤੇ ਨਿਰਨਾਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਅਵਤਾਰ ਸਿੰਘ ਡੀ.ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਹੇਠ ਸੀ.ਆਈ.ਏ. ਸਟਾਫ ਫਰੀਦਕੋਟ ਵੱਲੋਂ ਇੱਕ ਅਹਿਮ ਆਪਰੇਸ਼ਨ ਦੋਰਾਨ ਬੰਬੀਹਾ ਗੈਂਗ ਦੇ ਗੁਰਗੇ ਨੂੰ ਉਸਦੇ 2 ਸਾਥੀਆਂ ਅਤੇ 1 ਨਜਾਇਜ ਅਸਲੇ ਸਮੇਤ ਕਾਬੂ ਕੀਤਾ ਗਿਆ ਹੈ। ਗ੍ਰਿਫਤਾਰ ਦੋਸ਼ੀਆਂ ਦੀ ਪਹਿਚਾਣ ਸੁਰਿੰਦਰਪਾਲ ਸਿੰਘ ਉਰਫ ਬਿੱਲਾ, ਜੋਧਾ ਸਿੰਘ ਅਤੇ ਅਮੋਲਕ ਸਿੰਘ ਉਰਫ ਮੋਲੀ ਵਜੋ ਹੋਈ ਹੈ, ਜੋ ਕਿ ਕੋਟਕਪੂਰਾ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋ ਦੋਸ਼ੀਆ ਪਾਸੋ 21 ਗ੍ਰਾਮ ਹੈਰੋਇਨ ਅਤੇ 1 ਦੇਸੀ ਪਿਸਟਲ .30 ਬੋਰ ਸਮੇਤ ਮੈਗਜੀਨ ਅਤੇ 02 ਜਿੰਦਾ ਰੌਦ ਵੀ ਬਰਾਮਦ ਕੀਤੇ ਗਏ ਹਨ। ਕਾਰਵਾਈ ਦੇ ਵੇਰਵਿਆ ਮੁਤਾਬਿਕ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਮਿਤੀ 13 ਮਾਰਚ ਨੂੰ ਸਹਾਇਕ ਥਾਣੇਦਾਰ ਹਾਕਮ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿੱਚ ਨੈਸ਼ਨਲ ਹਾਈਵੇਅ-54 ਪਰ ਸਿੱਖਾਵਾਲਾ ਰੋਡ ਕੋਟਕਪਰਾ ਮੌਜੂਦ ਸੀ ਤਾਂ ਬੱਸ ਸਟਾਪ ਵਿੱਚ ਬਣੇ ਬੈਚ ਪਰ ਦੋਸ਼ੀ ਬੈਠੇ ਦਿਖਾਈ ਦਿੱਤੇ। ਜਿਹਨਾ ਦੀ ਸ਼ੱਕ ਦੀ ਬਿਨਾਅ ਪਰ ਤਲਾਸ਼ੀ ਕੀਤੀ ਤਾਂ ਦੋਸ਼ੀਆ ਪਾਸੋ 21 ਗ੍ਰਾਮ ਹੈਰੋਇਨ ਅਤੇ 01 ਦੇਸੀ ਪਿਸਟਲ .30 ਬੋਰ ਸਮੇਤ ਮੈਗਜੀਨ ਅਤੇ 02 ਜਿੰਦਾ ਰੌਦ ਬਰਾਮਦ ਕੀਤੇ ਗਏ। ਜਿਸ ਸਬੰਧੀ ਉਸਦੇ ਖਿਲਾਫ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 50 ਮਿਤੀ 13.03.2026 ਅਧੀਨ ਧਾਰਾ 21(ਬੀ)/61/85 ਐਨ.ਡੀ.ਪੀ.ਐਸ ਐਕਟ ਅਤੇ 25/54/59 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ। ਫਰੀਦਕੋਟ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਤੁਰੰਤ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀਆਂ ਕੋਲੋਂ ਬਰਾਮਦ ਕੀਤਾ ਗਿਆ ਨਾਜਾਇਜ਼ ਅਸਲਾ ਕਿਸ ਮਕਸਦ ਲਈ ਰੱਖਿਆ ਗਿਆ ਸੀ ਅਤੇ ਕੀ ਇਸ ਦੀ ਵਰਤੋਂ ਕਿਸੇ ਹੋਰ ਅਪਰਾਧਿਕ ਵਾਰਦਾਤ ਲਈ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਕੋਲੋਂ ਬਰਾਮਦ ਹੋਈ ਹੈਰੋਇਨ ਕਿੱਥੋਂ ਲਿਆਈ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗ੍ਰਿਫਤਾਰ ਦੋਸ਼ੀਆ ਪਹਿਲਾ ਹੀ ਅਪਰਾਧਿਕ ਪਿਛੋਕੜ ਵਾਲੇ ਹਨ, ਦੋਸ਼ੀ ਸੁਰਿੰਦਰਪਾਲ ਸਿੰਘ ਉਰਫ ਬਿੱਲਾ ਦੇ ਖਿਲਾਫ ਪਹਿਲਾ ਵੀ ਅਸਲਾ ਐਕਟ, ਕਤਲ ਦੀ ਕੋਸ਼ਿਸ਼, ਨਸ਼ੇ ਦੀ ਤਸਕਰੀ ਅਤੇ ਸੰਗੀਨ ਧਾਰਾਵਾ ਤਹਿਤ ਕੁੱਲ 10 ਮੁਕੱਦਮੇ ਦਰਜ ਰਜਿਸਟਰ ਹਨ, ਇਸ ਤੋ ਇਲਾਵਾ ਇਸ ਦੇ ਸਾਥੀ ਜੋਧਾ ਸਿੰਘ ਖਿਲਾਫ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਧਾਰਾਵਾ ਤਹਿਤ 06 ਮਾਮਲੇ ਦਰਜ ਹਨ। ਪੁਲਿਸ ਟੀਮਾਂ ਵੱਲੋਂ ਦੋਸ਼ੀਆਂ ਦੇ ਹੋਰ ਸਾਥੀਆਂ ਅਤੇ ਉਨ੍ਹਾਂ ਦੇ ਸੰਭਾਵਿਤ ਲਿੰਕਾਂ ਬਾਰੇ ਵੀ ਗਹਿਰਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਅਪਰਾਧਕ ਗਿਰੋਹਾਂ ਤੇ ਪੂਰੀ ਤਰ੍ਹਾਂ ਨਕੇਲ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੇ ਹਰ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਫਰੀਦਕੋਟ ਪੁਲਿਸ ਲਗਾਤਾਰ ਸਫਲਤਾ ਹਾਸਿਲ ਕਰ ਰਹੀ ਹੈ।
