ਫ਼ਰੀਦਕੋਟ, 17 ਦਸੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਅੱਜ ਫ਼ਰੀਦਕੋਟ ਜ਼ਿਲੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਸਰਪ੍ਰਸਤੀ, ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ ਦੀ ਯੋਗ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਈ ਗਈ। ਅੱਜ ਸਰਕਾਰੀ ਸਕੂਲਾਂ ਅੰਦਰ ਮਾਪੇ-ਅਧਿਆਪਕ ਨੂੰ ਅਧਿਆਪਕਾਂ ਅਤੇ ਮਾਪਿਆਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸਵੇਰੇ ਅੱਜ ਸਕੂਲ ਲੱਗਦਿਆਂ ਵੀ ਵੱਡੀ ਗਿਣਤੀ ’ਚ ਮਾਪੇ, ਸਰਕਾਰੀ ਸਕੂਲਾਂ ਅੰਦਰ ਪਹੁੰਚਣੇ ਸ਼ੁਰੂ ਹੋਰ ਗਏ। ਅਧਿਆਪਕਾਂ ਨੇ ਆਪੋ-ਆਪਣੇ ਅੰਦਾਜ਼ ’ਚ ਮਾਪਿਆਂ ਦਾ ਸੁਆਗਤ ਕੀਤਾ। ਇਸ ਮੌਕੇੇ ਅਧਿਆਪਕਾਂ ਨੇ ਬੱਚਿਆਂ ਦੇ ਮਾਪਿਆਂ ਤੋਂ ਸਿੱਖਿਆ ਦੇ ਖੇਤਰ ’ਚ ਹੋਰ ਬੇਹਤਰ ਪ੍ਰਾਪਤੀਆਂ ਵਾਸਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੱਸ ਕੇ ਸਹਿਯੋਗ ਮੰਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ-ਕਮ-ਜ਼ਿਲਾ ਨੋਡਲ ਅਫ਼ਸਰ ਕੁਲਦੀਪ ਸਿੰਘ ਬਾਠ ਉਚੇਚਚ ਤੌਰ ਤੇ ਫ਼ਰੀਦਕੋਟ ਪਹੁੰਚੇ। ਉਨ੍ਹਾਂ ਸਰਕਾਰੀ ਪ੍ਰਾਇਮੀ ਸਕੂਲ ਚਹਿਲ, ਸਰਕਾਰੀ ਮਿਡਲ ਸਕੂਲ ਚਹਿਲ, ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ ਪਹੁੰਚੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਅਧਿਆਪਕਾਂ ਨੂੰ ਹੋਰ ਸੁਹਿਦਰਤਾ ਨਾਲ ਕਾਰਜ ਕਰਨ ਵਾਸਤੇ ਉਤਸ਼ਾਹਿਤ ਕੀਤਾ। ਅੱਜ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਮੇਵਾ ਸਿੰਘ ਸਿੱਧੂ ਨੇ ਸਰਕਾਰੀ ਸੀ.ਸੈ.ਸਕੂਲ ਬਰਗਾੜੀ, ਸਰਕਾਰੀ ਸੀ.ਸੈ.ਸਕੂਲ ਰੱਤੀਰੋੜੀ-ਡੱਗੋਰੁਮਾਣਾ, ਸਰਕਾਰੀ ਸੀ.ਸੈ.ਸਕੂਲ ਸੁੱਖਣਵਾਲਾ, ਸਰਕਾਰੀ ਹਾਈ ਸਕੂਲ ਹਰੀਏਵਾਲਾ, ਸਰਕਾਰੀ ਸੀ.ਸੈ.ਸਕੂਲ ਡੋਹਕ, ਸਰਕਾਰੀ ਸੀ.ਸੈ.ਸਕੂਲ.ਕਿਲਾ ਨੌਂ ਵਿਖੇ ਪਹੁੰਚ ਕੇ ਮਾਪਿਆਂ ਨੂੰ ਬੱਚਿਆਂ ਵੱਲੋਂ ਵਿਸ਼ੇਸ਼ ਧਿਆਨ ਦੇਣ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ, ਸਰਕਾਰੀ ਹਾਈ ਸਕੂਲ ਪਿਪਲੀ, ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ, ਸਰਕਾਰੀ ਹਾਈ ਸਕੂਲ ਵਾੜਾ ਦਰਾਕਾ, ਸਕੂਲ ਆਫ਼ ਐਮੀਨੈਂਸ ਕੋਟਕਪੂਰਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਸਰਕਾਰੀ ਹਾਈ ਸਕੂਲ ਸਿਵੀਆਂ ਪਹੁੰਚੇ ਕੇ ਮਾਪਿਆਂ, ਅਧਿਆਪਕਾਂ ਤੇ ਬੱਚਿਆਂ ਨੂੰ ਵੱਖ-ਵੱਖ ਵਿਸ਼ਿਆਂ ਚੰਗੀ ਕਾਰਗੁਜ਼ਾਰੀ ਲਈ ਉਤਸ਼ਾਹਿਤ ਕੀਤਾ ਗਿਆ। ਜ਼ਿਲੇ ਅੰਦਰ ਚਾਰੇ ਸਿੱਖਿਆ ਅਧਿਕਾਰੀਆਂ, ਪੰਜੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਜਗਤਾਰ ਸਿੰਘ ਮਾਨ, ਜਸਕਰਨ ਸਿੰਘ ਰੋਮਾਣਾ, ਗੁਰਮੀਤ ਸਿੰਘ ਭਿੰਡਰ, ਸੁਰਜੀਤ ਸਿੰਘ ਅਤੇ ਸੁਸ਼ੀਲ ਆਹੂਜਾ ਨੇ ਵੀ ਵੱਖ-ਵੱਖ ਸਕੂਲਾਂ ’ਚ ਅਧਿਆਪਕਾਂ ਤੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਸਕੂਲਾਂ ਦੇ ਪਿ੍ਰੰਸੀਪਲ, ਮੁੱਖ ਅਧਿਆਪਕ, ਇੰਚਾਰਜ਼, ਸੈਂਟਰ ਹੈੱਡ ਟੀਚਰ, ਹੈਡ ਟੀਚਰ ਸਾਹਿਬਾਨ ਵੱਲੋਂ ਨਿਰੰਤਰ ਕੀਤੀ ਮਿਹਨਤ ਸਦਕਾ ਇਹ ਮਾਪੇ-ਅਧਿਆਪਕ ਮਿਲਣੀ ਅਮਿੱਟ ਯਾਦਾਂ ਛੱੱਡ ਕੇ ਸੰਪੰਨ ਹੋਈ।
ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਵਿਖੇ ਨੈਸ਼ਨਲ ਐਵਾਰਡੀ ਪਿ੍ਰੰਸੀਪਲ ਗੋਪਾਲ ਕਿ੍ਰਸ਼ਨ ਦੀ ਦੇਖ-ਰੇਖ ’ਚ ਸਤੰਬਰ, ਦਸੰਬਰ-2023 ਦੀਆਂ ਪ੍ਰੀਖਿਆਵਾਂ ਸਬੰਧੀ ਮਾਪਿਆਂ ਨਾਲ ਚਰਚਾ ਕੀਤੀ ਗਈ। ਇਸ ਮੌਕੇ 100 ਪ੍ਰਤੀਸ਼ਤ ਨਤੀਜੇ, 10+1 ਜਮਾਤ ਦੇ ਵਿਦਿਆਰਥੀਆਂ ਲਈ ਚਲਾਏ ਪ੍ਰੋਜੈਕਟ ਬਿਜਨੈਸ ਬਲਾਸਟਰ, ਕਿੱਤਾ ਅਗਵਾਈ, ਸਾਲ 2024-25 ਲਈ ਸਰਕਾਰੀ ਸਹੂਲਤਾਂ, ਦਾਖਲੇ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਸਕੂਲ ਪਿ੍ਰੰਸੀਪਲ ਨੇ ਦੱਸਿਆ ਕਿ 95 ਪ੍ਰਤੀਸ਼ਤ ਮਾਪਿਆਂ ਨੇ ਸ਼ਮੂਲੀਅਤ ਕਰਕੇ ਇਸ ਮਿਲਣੀ ਨੂੰ ਸਫ਼ਲਤਾ ਬਣਾਇਆ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਮੈਂਬਰ ਗੁਰਜੰਟ ਸਿੰਘ, ਸਕੂਲ ਅਧਿਆਪਕ ਸੁਖਦੇਵ ਸਿੰਘ, ਅੰਜਨਾ ਜੈਨ, ਨਰਿੰਦਰ ਕੁਮਾਰ, ਕੰਵਲਜੀਤ ਸਿੰਘ ਸਮੇਤ ਸਾਰਾ ਸਟਾਫ਼ ਹਾਜ਼ਰ ਸੀ। ਇਸ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਵਿਖੇ ਮੁੱਖ ਅਧਿਆਪਕਾ ਸਰਬਜੀਤ ਕੌਰ ਦੀ ਦੇਖ-ਰੇਖ ’ਚ ਅੱਜ ਮੈਗਾ ਮਾਪੇ-ਅਧਿਆਪਕ ਮਿਲਣੀ ਕੀਤੀ ਗਈ। ਇਸ ਮੌਕੇ ਸਿੱਖਿਆ ਵਿਭਾਗ ਵੱਲੋਂ ਗੁਰਮੀਤ ਸਿੰਘ ਭਿੰਡਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਬਲਾਕ ਫ਼ਰੀਦਕੋਟ-3, ਤਹਿਸੀਲ ਭਲਾਈ ਅਫ਼ਸਰ/ਪੰਜਾਬ ਦੇ ਪ੍ਰਸਿੱਧ ਕਹਾਣੀਕਾਰ ਗੁਰਮੀਤ ਸਿੰਘ ਉਰਫ਼ ਗੁਰਮੀਤ ਕੜਿਆਲਵੀ ਨੇ ਸ਼ਿਰਕਤ ਕੀਤੀ। ਇਸ ਮੌਕੇ ਦੋਹਾਂ ਮਹਿਮਾਨਾਂ ਵੱਲੋਂ ਬੱਚਿਆਂ ਦੇ ਮਾਪਿਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਗਏ। ਇਸ ਮੌਕੇ ਵੱਖ-ਵੱਖ ਖੇਤਰਾਂ ’ਚ ਪ੍ਰਾਪਤੀਆਂ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਮੈਗਜ਼ੀਨ ਉਡਾਣ -2 ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਰਾਜ ਸਿੰਘ ਪੱਕਾ ਨੇ ਵੀ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ।ਸਮੂਹ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਇਹ ਮਾਪੇ-ਅਧਿਆਪਕ ਮਿਲਣੀ ਸਫ਼ਲਤਾ ਨਾਲ ਸੰਪੰਨ ਹੋਈ। ਇਸ ਤਰ੍ਹਾਂ ਅੱਜ ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਵੀ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਇਸ ਮੌਕੇ ਤਹਿਸੀਲ ਭਲਾਈ ਅਫ਼ਸਰ/ਪ੍ਰਸਿੱਧ ਸਾਹਿਤਕਾਰ ਗੁਰਮੀਤ ਸਿੰਘ ਉਰਫ਼ ਗੁਰਮੀਤ ਕੜਿਆਲਵੀ ਉਚੇਚੇ ਤੌਰ ਤੇ ਸਕੂਲ ਪਹੁੰਚੇ। ਉਨ੍ਹਾਂ ਨੇ ਸਕੂਲ ਅੰਦਰ ਲਗਾਏ ਲਾਇਬ੍ਰੇਰੀ ਲੰਗਰ, ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੇ ਅੰਕਾਂ ਦੀ ਲਿਖਤੀ ਜਾਣਕਾਰੀ ਦੇਣ, ਬੱਚਿਆਂ ਅਤੇ ਮਾਪਿਆਂ ਲਈ ਕੀਤੇ ਰਿਫ਼ਰੈਸ਼ਮੈਂਟ ਦੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਗੁਰਮੀਤ ਸਿੰਘ ਤਹਿਸੀਲ ਭਲਾਈ ਅਫ਼ਸਰ ਨੂੰ ਸਕੂਲ ਦੇ ਮੁਖੀ ਅਤੇ ਸਟਾਫ਼ ਵੱਲੋਂ ਕਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕ ਵਿਕਾਸ ਅਰੋੜਾ, ਕਵਿਤਾ ਚਾਵਲਾ, ਪ੍ਰਵੀਨ ਲਤਾ, ਸੁਦੇਸ਼ ਸ਼ਰਮਾ, ਜਸਵਿੰਦਰ ਕੌਰ ਨੇ ਸਖ਼ਤ ਮਿਹਨਤ ਕਰਕੇ ਇਸ ਮਾਪੇ-ਅਧਿਆਪਕ ਮਿਲਣੀ ਨੂੰ ਸਫ਼ਲ ਬਣਾਇਆ। ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਮਾਪਿਆਂ ਤੋਂ ਵਿਦਿਆਰਥੀਆਂ ਦੀ ਭਲਾਈ ਵਾਸਤੇ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸਰਬਜੀਤ ਕੌਰ, ਕਮੇਟੀ ਮੈਂਬਰ ਸੇਵਾ ਮੁਕਤ ਕੈਪਟਨ ਸੁਖਮੰਦਰ ਸਿੰਘ ਸਰਾਂ, ਸਮਾਜ ਸੇਵੀ ਸੀਪਾ ਸਰਾਂ ਨੇ ਵੀ ਬੱਚਿਆਂ ਨੂੰ ਸਲਾਨਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ।
Leave a Comment
Your email address will not be published. Required fields are marked with *