ਦੋਸ਼ੀਆਂ ਖਿਲਾਫ ਪਹਿਲਾਂ ਵੀ ਦਰਜ ਹਨ ਚੋਰੀ ਅਤੇ ਹੋਰ ਧਰਾਵਾਂ ਤਹਿਤ 4 ਮੁਕੱਦਮੇ
ਦੋਸ਼ੀਆਂ ਪਾਸੋ ਚੋਰੀ ਕੀਤਾ ਟਰੱਕ ਅਤੇ ਚੋਰੀ ਦੌਰਾਨ ਵਰਤੀ ਗਈ ਕਾਰ ਵੀ ਕੀਤੀ ਬਰਾਮਦ
ਕੋਟਕਪੂਰਾ, 31 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਦ੍ਰਿੜ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ’ਚ ਮਾੜੇ ਅਨਸਰਾਂ ਖਿਲਾਫ ਇਕ ਜ਼ੋਰਦਾਰ ਅਤੇ ਨਿਰੰਤਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਜਤਿੰਦਰ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾ ਅਤੇ ਥਾਣੇਦਾਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਦਰ ਕੋਟਕਪੂਰਾ ਦੀ ਨਿਗਰਾਨੀ ਹੇਠ ਥਾਣਾ ਸਦਰ ਕੋਟਕਪੂਰਾ ਵੱਲੋਂ ਟਰੱਕ ਚੋਰੀ ਮਾਮਲੇ ਵਿੱਚ 2 ਦੋਸ਼ੀਆਂ ਨੂੰ ਮਹਿਜ 12 ਘੰਟਿਆਂ ਅੰਦਰ ਕਾਬੂ ਕੀਤਾ ਗਿਆ ਹੈ। ਇਸਦੇ ਨਾਲ ਹੀ ਉਹਨਾਂ ਪਾਸੋ ਚੋਰੀ ਕੀਤਾ ਟਰੱਕ ਅਤੇ ਚੋਰੀ ਕਰਨ ਸਮੇ ਵਰਤੀ ਗਈ ਕਾਰ ਵੀ ਬਰਾਮਦ ਕੀਤੀ ਗਈ ਹੈ। ਥਾਣਾ ਸਦਰ ਕੋਟਕਪੂਰਾ ਵਿੱਚ ਮਿਤੀ 29.05.2025 ਨੂੰ ਹੈਲਪਲਾਈਨ ਨੰਬਰ 112 ਰਾਹੀ ਜਾਣਕਾਰੀ ਪ੍ਰਾਪਤ ਹੋਈ ਕਿ ਕਿਸੇ ਨਾਮਾਲੂਮ ਵਿਅਕਤੀਆਂ ਵੱਲੋਂ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਦਾ ਟਰੱਕ ਰਾਤ ਸਮੇ ਚੋਰੀ ਕੀਤਾ ਗਿਆ ਹੈ। ਜਿਸ ਤੇ ਸ:ਥ ਜਗਸੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕਾ ਪਰ ਪੁੱਜੇ ਅਤੇ ਮੁਦੱਈ ਗੁਰਜੀਤ ਸਿੰਘ ਦੇ ਬਿਆਨਾ ਦੇ ਅਧਾਰ ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 83 ਮਿਤੀ 29.05.2025 ਅ/ਧ 303(2), 317(2) ਬੀ.ਐਨ.ਐਸ ਦਰਜ ਰਜਿਸਟਰ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ, ਜਿਸ ਵਿੱਚ ਹਿਊਮਨ ਇੰਟੈਲੀਜੈਸ ਅਤੇ ਟੈਕਨੀਕਲ ਇੰਨਪੁੱਟ ਦੇ ਅਧਾਰ ਤੇ ਕਾਰਵਾਈ ਹੋਏ ਚੋਰੀ ਦੀ ਵਾਰਦਾਤ ਵਿੱਚ ਸ਼ਾਮਿਲ ਦੋਸੀ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਚੋਰੀ ਕੀਤੇ ਟਰੱਕ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸ ਦੀ ਪੁੱਛਗਿੱਛ 0ਤੇ ਇਹ ਸਾਹਮਣੇ ਆਇਆ ਕਿ ਉਸ ਵੱਲੋਂ ਇਸ ਚੋਰੀ ਨੂੰ ਉਸਦੇ ਇੱਕ ਸਾਥੀ ਹਰਪਾਲ ਸਿੰਘ ਉਰਫ ਪਾਲ ਨਾਲ ਮਿਲਕੇ ਅੰਜਾਮ ਦਿੱਤਾ ਹੈ। ਜਿਸਤੇ ਪੁਲਿਸ ਟੀਮ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਸਦੇ ਸਾਥੀ ਹਰਪਾਲ ਸਿੰਘ ਪਾਲ ਨੂੰ ਚੋਰੀ ਸਮੇ ਵਰਤੀ ਗਈ ਆਈ-10 ਕਾਰ ਸਮੇਤ ਗ੍ਰਿਫਤਾਰ ਕੀਤਾ ਗਿਆ।
ਜਦੋ ਦੋਸੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਤਾਂ ਇਹ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਦੋਸ਼ੀਆ ਖਿਲਾਫ ਪਹਿਲਾ ਵੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਹਨ।
ਲੜੀ ਨੰ. ਗ੍ਰਿਫਤਾਰ ਦੋਸ਼ੀ ਪਹਿਲਾ ਦਰਜ ਮੁਕੱਦਮੇ
1) ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸੰਭਰਾ ਜਿਲਾ ਤਰਨਤਾਰਨ 1) ਮੁਕੱਦਮਾ ਨੰਬਰ 144 ਮਿਤੀ 04.12.2022 ਅ/ਧ 379/411 ਆਈ.ਪੀ.ਸੀ ਥਾਣਾ ਬਿਖੀਵਿੰਡ (ਤਰਨਤਾਰਨ)
2) ਹਰਪਾਲ ਸਿੰਘ ਉਰਫ ਪਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਰਾਏਪੁਰ ਕਲਾ, ਅੰਮ੍ਰਿਤਸਰ 1) ਮੁਕੱਦਮਾ ਨੰਬਰ 70 ਮਿਤੀ 14.06.2018 ਅ/ਧ 4(ਏ)/4(ਬੀ) 3ow Protection 1ct 2017 ਥਾਣਾ ਸਿਟੀ ਬੁੱਢਲਾਡਾ (ਮਾਨਸਾ)
2) ਮੁਕੱਦਮਾ ਨੰਬਰ 467 ਮਿਤੀ 21.11.2020 ਅ/ਧ 12 3ruel 1nimal 1ct, 3/4/41 Prohibition of 3ow Slaughter 1ct ਥਾਣਾ ਸਦਰ ਮਾਨਸਾ
3) ਮੁਕੱਦਮਾ ਨੰਬਰ 86 ਮਿਤੀ 22.06.2022 ਅ/ਧ 295ਏ/379/429 ਆਈ.ਪੀ.ਸੀ, 11 3ruel 1nimal 1ct, 3/4/41 Prohibition of 3ow Slaughter 1ct ਥਾਣਾ ਸਰਹਿੰਦ
ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ।
ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।