728 x 90
Spread the love

ਫਿਰੋਜ਼ਪੁਰ ‘ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਰਵਾਈ ਗਈ ਮਿੰਨੀ ਮੈਰਾਥਨ

ਫਿਰੋਜ਼ਪੁਰ ‘ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਰਵਾਈ ਗਈ ਮਿੰਨੀ ਮੈਰਾਥਨ
Spread the love

ਡੀ.ਐਲ.ਐਸ.ਏ, ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਂਝੇ ਤੌਰ ‘ਤੇ ਫਿਰੋਜ਼ਪੁਰ ਵਿੱਚ ਮਿੰਨੀ-ਮੈਰਾਥਨ ਦਾ ਆਯੋਜਨ ਕੀਤਾ

ਫਿਰੋਜ਼ਪੁਰ, 26 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)

ਜ਼ਿਲ੍ਹਾ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.) ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਗੁਰਦੁਆਰਾ ਸਾਰਾਗੜ੍ਹੀ ਤੱਕ ਇੱਕ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ। ਗੋਲਫ ਗਰਾਊਂਡ ਫਿਰੋਜ਼ਪੁਰ ਛਾਉਣੀ ਜਿਸ ਵਿੱਚ ਬੱਚੇ, ਨੌਜਵਾਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਏ। ਮਿੰਨੀ ਮੈਰਾਥਨ ਦੌੜ ਕਰਵਾਉਣ ਦਾ ਮਕਸਦ ਉਨ੍ਹਾਂ ਨੂੰ ਸ਼ਹਿਰ, ਸੂਬੇ ਅਤੇ ਦੇਸ਼ ਲਈ ਕੁਝ ਕਰਨ ਲਈ ਪ੍ਰੇਰਿਤ ਕਰਨਾ ਹੈ।

ਇਸ ਮਿੰਨੀ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੌੜ ਵਿੱਚ ਭਾਗ ਲਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ ਨੇ ਹਾਜ਼ਰ ਲੋਕਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਾਈ।
ਜ਼ਿਲ੍ਹਾ ਤੇ ਸੈਸ਼ਨ ਜੱਜ ਵਰਿੰਦਰ ਅਗਰਵਾਲ ਨੇ ਦੱਸਿਆ ਕਿ ਮੈਰਾਥਨ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ। ਜ਼ਿਲ੍ਹੇ ਵਿੱਚ ਨਸ਼ਾ ਮੁਕਤ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨਸ਼ਾ ਮੁਕਤ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਉਹ ਸਾਡੇ ਨਾਲ ਸੰਪਰਕ ਕਰਨ ਤਾਂ ਅਸੀਂ ਉਨ੍ਹਾਂ ਨੂੰ ਨਸ਼ਾ ਛੱਡਣ ਅਤੇ ਰੁਜ਼ਗਾਰ ਦੇ ਕਾਬਲ ਬਣਾਉਣ ਵਿੱਚ ਮਦਦ ਕਰਾਂਗੇ। ਉਨ੍ਹਾਂ ਦੱਸਿਆ ਕਿ ਇਸ ਮਿੰਨੀ ਮੈਰਾਥਨ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡੀਸੀ ਰਾਜੇਸ਼ ਧੀਮਾਨ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਏਕਤਾ ਜ਼ਰੂਰੀ ਹੈ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ। ਇਸ ਲਈ ਜਾਗਰੂਕਤਾ ਦੀ ਲੋੜ ਹੈ, ਜਿਸ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਨਸ਼ੇੜੀਆਂ ਨੂੰ ਵੀ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਨਜ਼ਰ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਲਾਹਨਤ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

worldpunjabitimes
ADMINISTRATOR
PROFILE

Posts Carousel

Leave a Comment

Your email address will not be published. Required fields are marked with *

Latest Posts