ਫਰੀਦਕੋਟ, 21 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਲੋਂ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪਿ੍ਰੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ ਵਿੱਚ ਕਰਵਾਏ ਗਏ ਅੰਤਰ-ਜ਼ੋਨਲ ਯੁਵਕ ਮੇਲੇ ਵਿੱਚ ਗੌਰਵ (ਐਲ.ਐਲ.ਬੀ.) ਭਾਗ-ਦੂਜਾ ਦੇ ਵਿਦਿਆਰਥੀ ਨੇ ਫੋਟੋਗ੍ਰਾਫੀ ਵਿੱਚ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਜੇਤੂ ਵਿਦਿਆਰਥੀ ਦਾ ਸਨਮਾਨ ਕਰਦਿਆਂ ਕਲਚਰਲ ਕਮੇਟੀ ਮੈਂਬਰ ਡਾ. ਨਵਜੋਤ ਕੌਰ, ਡਾ. ਪਰਮਿੰਦਰ ਸਿੰਘ ਅਤੇ ਮਿਸ. ਸੁਮਨਜੀਤ ਕੌਰ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਧ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।