ਆਖਿਆ! ਸੂਬੇ ਦੇ ਲੋਕਾਂ ਵਲੋਂ ਬਜਟ ਦੀ ਕੀਤੀ ਜਾ ਰਹੀ ਹੈ ਭਰਪੂਰ ਪ੍ਰਸੰਸਾ
ਕੋਟਕਪੂਰਾ, 7 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਪੰਜਾਬ ਸਰਕਾਰ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਸਾਲ 2024-25 ਦੇ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਨ ਦੇ ਨਾਲ ਨਾਲ ਇਸ ਦੀ ਭਰਪੂਰ ਪ੍ਰਸੰਸਾ ਕਰਦਿਆਂ ਆਖਿਆ ਕਿ ਸੂਬੇ ਵਿੱਚ ਪਹਿਲੀ ਵਾਰ 2 ਲੱਖ ਕਰੋੜ ਤੋਂ ਵੱਧ ਦਾ ਬਜਟ ਪੇਸ਼ ਕੀਤਾ ਗਿਆ ਹੈ, ਜੋ ਆਪਣੇ ਆਪਣ ਵਿੱਚ ਇਕ ਇਤਿਹਾਸਿਕ ਹੈ, ਸੂਬੇ ਦੇ ਲੋਕਾਂ ਵਲੋਂ 2024-25 ਲਈ ਪੇਸ਼ ਕੀਤੇ ਗਏ ਬਜਟ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ। ਉਹਨਾਂ ਇਸ ਬਜਟ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਪੇਸ਼ ਕੀਤੇ ਬਜਟ ਵਿੱਚ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀਬਾੜੀ ਸਮੇਤ ਹਰੇਕ ਖੇਤਰ ਲਈ ਇਤਿਹਾਸਕ ਅਤੇ ਅਹਿਮ ਐਲਾਨ ਕੀਤੇ ਹਨ ਅਤੇ ਪੰਜਾਬ ਦੇ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ ਹੈ। ਸੰਦੀਪ ਸਿੰਘ ਕੰਮੇਆਣਾ ਨੇ ਅੱਗੇ ਦੱਸਿਆ ਕਿ ਬਜਟ ਵਿੱਚ ਸਿੱਖਿਆ ਅਤੇ ਸਿਹਤ ਨੂੰ ਮਜਬੂਤ ਬਣਾਉਣ ਲਈ ਇਹ ਬਜਟ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵਲੋਂ ਸਨਅਤਾਂ, ਰੁਜਗਾਰ ਅਤੇ ਹੁਨਰ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਹਨਾ ਦੱਸਿਆ ਕਿ ਇਸ ਬਜਟ ਵਿੱਚ ਮੁਫਤ ਬਿਜਲੀ ਅਤੇ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰਨ ਦੀ ਸਰਵਿਸ ਦੀ ਯੋਜਨਾ ਜਾਰੀ ਰੱਖੀ ਗਈ ਹੈ। ਉਹਨਾਂ ਆਖਿਆ ਕਿ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਇਸ ਬਜਟ ਵਿੱਚ ਸਾਰੇ ਵਰਗਾਂ ਦੇ ਹਿਤਾਂ ਦਾ ਧਿਆਨ ਰੱਖਿਆ ਗਿਆ ਹੈ ਅਤੇ ਆ ਰਹੀਆਂ ਲੋੋਕ ਸਭਾ ਅਤੇ ਨਗਰ ਨਿਗਮ ਚੋਣਾ ਵਿੱਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।
Leave a Comment
Your email address will not be published. Required fields are marked with *