ਸੰਗਤ ਮੰਡੀ 01 ਜੁਲਾਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਸੋਦਾਗਰਾਂ ਖਿਲਾਫ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਐਸਐਸਪੀ ਬਠਿੰਡਾ ਸ਼੍ਰੀ ਦੀਪਕ ਪਾਰਿਕ (ਆਈ ਪੀ ਐੱਸ))ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਬਠਿੰਡਾ ਦਿਹਾਤੀ ਦੇ ਡੀਐਸਪੀ ਮਨਜੀਤ ਸਿੰਘ ਅਤੇ ਥਾਣਾ ਨੰਦਗੜ੍ਹ ਦੇ ਮੁਖੀ ਸੰਦੀਪ ਸਿੰਘ ਵੱਲੋਂ ਸਾਂਝ ਕੇਂਦਰ ਥਾਣਾ ਨੰਦਗੜ੍ਹ ਦੇ ਸਹਿਯੋਗ ਨਾਲ ਸੰਗਤ ਮੰਡੀ ਅਧੀਨ ਪੇਂਦੇ ਪਿੰਡ ਘੁੱਦਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾ ਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਇਸ ਮੌਕੇ ਡੀਐਸਪੀ ਮਨਜੀਤ ਸਿੰਘ ਨੇ ਕਿਹਾ ਹੈ ਕਿ ਅਗਰ ਜੇਕਰ ਕੋਈ ਵਿਅਕਤੀ ਪਿੰਡ ਵਿੱਚ ਨਸ਼ੇ ਦੀ ਸਪਲਾਈ ਕਰਦਾ ਹੈ ਤਾਂ ਸਾਨੂੰ ਦੱਸਿਆ ਜਾਵੇ ਤਾਂ ਜੋ ਕਿ ਉਸ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ ।ਉਨਾ ਕਿਹਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ੇ ਨੂੰ ਪੰਜਾਬ ਵਿਚੋ ਖਤਮ ਕਰ ਸਕਦੇ ਹਾਂ। ਡੀਐਸਪੀ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਬਾਰੇ ਵੀ ਸਾਨੂੰ ਦੱਸਿਆ ਜਾਵੇ ਤਾਂ ਜੋ ਉਸ ਨੂੰ ਵੀ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾ ਕੇ ਉਸ ਦਾ ਨਸ਼ਾ ਛੁਡਾਇਆ ਜਾ ਸਕੇ ਇਸ ਮੌਕੇ ਥਾਣਾ ਨੰਦਗੜ੍ਹ ਦੇ ਮੁਖੀ ਸੰਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਕੋਈ ਵੀ ਵਿਅਕਤੀ ਉਹਨਾਂ ਦੇ ਪਿੰਡਾਂ ਵਿੱਚ ਆ ਕੇ ਨਸ਼ੇ ਦੀ ਸਪਲਾਈ ਕਰਦਾ ਹੈ ਤਾਂ ਉਹ ਸਾਨੂੰ ਤੁਰੰਤ ਦੱਸਣ ਨਾਮ ਦੱਸਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਨਸ਼ੇ ਦੇ ਸੌਦਾਗਰ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਮੌਕੇ ਸਾਝ ਕੇਂਦਰ ਥਾਣਾ ਨੰਦਗੜ੍ਹ ਦੇ ਜਸਪ੍ਰੀਤ ਸਿੰਘ ਅਤੇ ਮੈਡੀਕਲ ਪ੍ਰੈਕਟੀਸਨਰ ਬਲਾਕ ਸੰਗਤ ਦੇ ਪ੍ਰਧਾਨ ਡਾਕਟਰ ਗੁਰਦੀਪ ਸਿੰਘ ਘੁੱਦਾ ਵੀ ਉਨ੍ਹਾਂ ਨਾਲ ਹਾਜ਼ਰ ਸਨ