‘ਆਪ’ ਸਰਕਾਰ ਤੁਹਾਡੇ ਦੁਆਰ’ ਕੈਂਪ ਦੌਰਾਨ ਡਾ. ਹਰਪਾਲ ਢਿੱਲਵਾਂ ਨੂੰ ਮੌਕੇ ‘ਤੇ ਹੀ ਮਿਲਿਆ ਰਿਹਾਇਸ਼ੀ ਸਰਟੀਫਿਕੇਟ
ਕੈਂਪਾਂ ’ਚ 43 ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ : ਐੱਸ.ਡੀ.ਐੱਮ.
ਕੋਟਕਪੂਰਾ, 8 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਡਮ ਵੀਰਪਾਲ ਕੌਰ ਐੱਸ.ਡੀ.ਐੱਮ. ਕੋਟਕਪੂਰਾ ਦੀ ਅਗਵਾਈ ਹੇਠ ਨੇੜਲੇ ਪਿੰਡ ਢਿੱਲਵਾਂ ਕਲਾਂ ਵਿਖ਼ੇ ਲਾਏ ਗਏ ‘ਆਪ’ ਸਰਕਾਰ ਤੁਹਾਡੇ ਦੁਆਰ’ ਕੈਂਪ ਤਹਿਤ ਲੋਕਾਂ ਦੇ ਲੰਬਿਤ ਪਏ ਮਸਲਿਆਂ ਦਾ ਮੌਕੇ ‘ਤੇ ਹੱਲ ਕੀਤਾ ਗਿਆ। ਜਿਸ ਦੀ ਨਿਗਰਾਨੀ ਕਰਦਿਆਂ ਐੱਸ.ਡੀ.ਐੱਮ. ਕੋਟਕਪੂਰਾ ਨੇ ਲੋਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕਾਇਮ ਕੀਤਾ ਅਤੇ ਉਨਾਂ ਨੂੰ ਪੁੱਛਿਆਂ ਕਿ ਜੇਕਰ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਉਨਾਂ ਦੇ ਧਿਆਨ ’ਚ ਲਿਆਉਣ। ਉਹਨਾਂ ਨੇ ਦੱਸਿਆ ਕਿ ਉਕਤ ਕੈਂਪ ’ਚ ਲੋਕਾਂ ਦੀਆਂ ਵੱਖ-ਵੱਖ ਮਹਿਕਮਿਆਂ ਜਿਵੇਂ ਤਹਿਸੀਲ ਦਫ਼ਤਰ, ਐਸ.ਡੀ.ਐਮ. ਦਫ਼ਤਰ, ਪੰਚਾਇਤ ਵਿਭਾਗ ਅਤੇ ਸਿਹਤ ਵਿਭਾਗ ਨਾਲ ਸਬੰਧਤ ਦਰਖਾਸਤਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦਾ ਮੁੱਖ ਮੰਤਵ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜਦੀਕ ਹੀ ਦਰਖਾਸਤਾਂ ‘ਤੇ ਕਾਰਵਾਈ ਕਰਨਾ ਹੈ। ਇਸ ਕੈਂਪ ਦੌਰਾਨ ਬਹੁਤ ਸਾਰੇ ਪਿੰਡ ਵਾਸੀਆਂ ਦੇ ਕੰਮਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਡਾ. ਹਰਪਾਲ ਸਿੰਘ ਢਿੱਲਵਾਂ ਸਾਬਕਾ ਜਿਲ੍ਹਾ ਸਿੱਖਿਆ ਅਫਸਰ ਨੇ ਰਿਹਾਇਸ਼ੀ ਸਰਟੀਫਿਕੇਟ ਲੈਣ ਲਈ ਅਪਲਾਈ ਕੀਤਾ ਤਾਂ ਤੁਰੰਤ ਹੀ ਐਸਡੀਐਮ ਵੀਰਪਾਲ ਕੌਰ ਕੋਟਕਪੂਰਾ ਵੱਲੋਂ ਇਹ ਸਰਟੀਫਿਕੇਟ ਕੈਂਪ ਦੌਰਾਨ ਹੀ ਦਿੱਤਾ ਗਿਆ। ਇਸ ਮੌਕੇ ਡਾ. ਹਰਪਾਲ ਸਿੰਘ ਢਿੱਲਵਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਹ ਸਰਕਾਰ ਵੱਲੋਂ ਕੀਤਾ ਗਿਆ ਸ਼ਲਾਘਾਯੋਗ ਉਪਰਾਲਾ ਹੈ, ਜਿਸ ’ਚ ਲੋਕਾਂ ਨੂੰ ਜਿੱਥੇ ਵਾਰ-ਵਾਰ ਦਫਤਰਾਂ ਦੇ ਗੇੜੇ ਨਹੀਂ ਮਾਰਨੇ ਪੈਂਦੇ ਅਤੇ ਖੱਜਲ ਖੁਆਰ ਨਹੀਂ ਹੋਣਾ ਪੈਂਦਾ, ਉੱਥੇ ਨਾਲ ਹੀ ਲੋਕਾਂ ਦਾ ਕੀਮਤੀ ਸਮਾਂ ਵੀ ਬਚਦਾ ਹੈ। ਉਹਨਾਂ ਕਿਹਾ ਕਿ ਇਹਨਾਂ ਜਨ ਸੁਣਵਾਈ ਕੈਂਪਾਂ ’ਚ 43 ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Leave a Comment
Your email address will not be published. Required fields are marked with *