ਕੋਟਕਪੂਰਾ, 28 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਬਲਾਕ ਪ੍ਰਧਾਨਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਕਿਹਾ। ਜਿਸ ਤਹਿਤ ਹੀ ਆਮ ਆਦਮੀ ਪਾਰਟੀ ਦੇ ਬਲਾਕ ਢੱੁਡੀ ਦੇ ਪ੍ਰਧਾਨ ਭੋਲਾ ਸਿੰਘ ਟਹਿਣਾ ਨੇ ਪਿੰਡ ਦੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਭੋਲਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਮਾਜ ਦੇ ਹਰ ਵਰਗ ਲਈ ਕੰਮ ਕਰ ਰਹੀ ਹੈ। ਹਰ ਵਰਗ ਪੰਜਾਬ ਸਰਕਾਰ ਦੇ ਕੰਮਾਂ ਦੀ ਤਰੀਫ ਕਰ ਰਿਹਾ। ਉਹਨਾਂ ਆਖਿਆ ਕਿ ਪਾਰਟੀ ਦੇ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹਨ, ਇਸ ਲਈ ਬਲਾਕ ਪ੍ਰਧਾਨ ਅਤੇ ਸਰਕਾਰ ਦੇ ਚੁਣੇ ਵਿਧਾਇਕਾਂ ਅਤੇ ਪਾਰਟੀ ਦੇ ਵਰਕਰਾਂ ’ਚ ਤਾਲਮੇਲ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਅਤੇ ਵਰਕਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਲੌਰ ਸਿੰਘ ਬਰਾੜ ਨੇ ਭੋਲ਼ਾ ਸਿੰਘ ਬਲਾਕ ਪ੍ਰਧਾਨ ਦਾ ਪਿੰਡ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਵਿੰਦਰ ਸਿੰਘ ਗੁਵੀ, ਬਿੰਦਰ ਸਿੰਘ, ਕਾਕਾ ਸਿੰਘ ਵਪਾਰੀ, ਕਾਕਾ ਡਾਕਟਰ, ਅਮਰੀਕ ਸਿੰਘ, ਸੁਰਜੀਤ ਸਿੰਘ, ਬਲਜੀਤ ਸਿੰਘ ਆਦਿ ਪਾਰਟੀ ਦੇ ਵਰਕਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।