ਫ਼ਰੀਦਕੋਟ, 7 ਜਨਵਰੀ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਮੇਵਾ ਸਿੰਘ ਸਿੱਧੂ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਦੀ ਯੋਗ ਸਰਪ੍ਰਸਤੀ ਅਤੇ ਬਲਾਕ ਨੋਡਲ ਅਫ਼ਸਰ ਪਿ੍ਰੰਸੀਪਲ ਰਾਜਵਿੰਦਰ ਕੌਰ ਸਰਕਾਰੀ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਗੋਲੋਵਾਲਾ ਦੀ ਯੋਗ ਅਗਵਾਈ ਹੇਠ ਬਲਾਕ ਫ਼ਰੀਦਕੋਟ-3 ਦੇ ਕਰਵਾਏ ਸਾਇੰਸ ਮੇਲੇ ’ਚ ਸਰਕਾਰੀ ਮਿਡਲ ਸਕੂਲ ਪੱਕਾ ਦੇ ਵਿਦਿਆਰਥੀ ਦਲਜੀਤ ਸਿੰਘ-ਗੁਰਾਂਦਿੱਤਾ ਸਿੰਘ ਨੇ ਸਾਇੰਸ ਅਧਿਆਪਕਾ ਕਵਿਤਾ ਚਾਵਲਾ ਦੀ ਯੋਗ ਅਗਵਾਈ ’ਚ ਭਾਗ ਲਿਆ। ਇਸ ਮੇਲੇ ’ਚ ਸਰਕਾਰੀ ਮਿਡਲ ਸਕੂਲ ਪੱਕਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ, ਸਕੂੂਲ, ਅਧਿਆਪਕਾਂ, ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ਤੇ ਸਕੂਲ ਦੇ ਮੁਖੀ ਜਸਬੀਰ ਸਿੰਘ ਜੱਸੀ ਨੇ ਸਨਮਾਨ ਕੀਤਾ। ਉਨ੍ਹਾਂ ਸਾਇੰਸ ਅਧਿਆਪਕਾ ਕਵਿਤਾ ਚਾਵਲਾ, ਵਿਦਿਆਰਥੀ ਦਲਜੀਤ ਸਿੰਘ-ਗੁਰਾਂਦਿੱਤਾ ਸਿੰਘ ਨੂੰ ਜ਼ਿਲਾ ਪੱਧਰੀ ਮੁਕਾਬਲੇ ਵਾਸਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਅਧਿਆਪਕ ਵਿਕਾਸ ਅਰੋੜਾ, ਕਵਿਤਾ ਚਾਵਲਾ, ਸੁਦੇਸ਼ ਸ਼ਰਮਾ ਅਤੇ ਜਸਵਿੰਦਰ ਕੌਰ ਹਾਜ਼ਰ ਸਨ।
Leave a Comment
Your email address will not be published. Required fields are marked with *