ਮਰਨ ਉਪਰੰਤ ਵੀ ਜ਼ਿੰਦ ਮਾਨਵਤਾ ਦੇ ਲੇਖੇ ਲਾ ਗਏ ਹਵਾ ਸਿੰਘ ਇੰਸਾਂ
ਬਠਿੰਡਾ, 1 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਬਲਾਕ ਬਠਿੰਡਾ ਦੇ ਏਰੀਆ ਪਰਸ ਰਾਮ ਨਗਰ-ਏ ਦੇ ਸੇਵਾਦਾਰ ਹਵਾ ਸਿੰਘ ਇੰਸਾਂ (81) ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਰਮਨ ਦੇਵੀ ਇੰਸਾਂ, ਬੇਟੇ �ਿਸ਼ਨ ਇੰਸਾਂ, ਨੂੰਹ ਦੀਪਮਾਲਾ ਇੰਸਾਂ, ਪੁੱਤਰੀਆਂ ਰਜਨੀ, ਸੀਮਾ, ਸੁਨੀਤਾ, ਜਵਾਈ ਸੰਜੇ, ਰਿੰਕੂ, ਭੋਲਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਕਰੀਅਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਅਤੇ ਹਸਪਤਾਲ, ਲਖਨਊ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ ਸਰੀਰਦਾਨੀ ਹਵਾ ਸਿੰਘ ਇੰਸਾਂ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਹਵਾ ਸਿੰਘ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ ਇਸ ਮੌਕੇ ਏਰੀਆ ਪ੍ਰੇਮੀ ਸੇਵਕ ਜਗਜੀਤ ਇੰਸਾਂ ਅਤੇ ਪੇ੍ਰਮੀ ਸੇਵਕ ਭੈਣ ਕਮਲੇਸ਼ ਇੰਸਾਂ ਨੇ ਦੱਸਿਆ ਕਿ ਬੀਤੇ ਕੱਲ ਹਵਾ ਸਿੰਘ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਨਾਂ ਮੌਤ ਉਪਰੰਤ ਸ਼ਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਉਨਾਂ ਅੱਜ ਤੋਂ ਲਗਭਗ 25 ਸਾਲ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਹੋਈ ਸੀ ਅਤੇ ਉਹ ਡੇਰਾ ਸੱਚਾ ਸੌਦਾ ਸਰਸਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ। ਇਸ ਮੌਕੇ ਬਲਾਕ ਪ੍ਰ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਦੱਸਿਆ ਕਿ ਹਵਾ ਸਿੰਘ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ ਉਨਾਂ ਜਿਉਂਦੇ ਜੀ ਵੀ ਮਾਨਵਤਾ ਦੀ ਸੇਵਾ ਕੀਤੀ ਅਤੇ ਜਾਂਦੇ-ਜਾਂਦੇ ਆਪਣਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਕੇ ਮਾਨਵਤਾ ਤੇ ਇੱਕ ਵੱਡਾ ਪਰਉਪਕਾਰ ਕਰ ਗਏ ਹਨ। ਉਨਾਂ ਕਿਹਾ ਕਿ ਮਿ੍ਰਤਕ ਦੇਹ ਤੇ ਮੈਡੀਕਲ ਦੇ ਵਿਦਿਆਰਥੀ ਖੋਜ ਕਾਰਜ ਕਰਨਗੇ ਤਾਂ ਕਿ ਮਾਨਵਤਾ ਨੂੰ ਆਉਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਇਸ ਮੌਕੇ ਪ੍ਰੇਮੀ ਸੰਮਤੀ ਏਰੀਆ ਪਰਸ ਰਾਮ ਨਗਰ-ਏ ਦੇ 15 ਮੈਂਬਰ ਭੈਣ ਅਮਨ ਇੰਸਾਂ, ਰਜਨੀ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।
Leave a Comment
Your email address will not be published. Required fields are marked with *