ਬਠਿੰਡਾ,1 ਦਿਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 160 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 102ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਪ੍ਰਤਾਪ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਹੇਸ਼ ਕੁਮਾਰ ਇੰਸਾਂ, ਗਲੀ ਨੰ.3, ਪ੍ਰਤਾਪ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਲਕਸ਼ਮੀ ਦੇਵੀ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਜਵਿਤਰੀ ਇੰਸਟੀਚਿਊਟ ਆਫ ਆਯੁਰਵੈਦਿਕ ਮੈਡੀਕਲ ਸਾਇੰਸਜ਼ ਹਸਪਤਾਲ, ਰਾਏ ਬਰੇਲੀ ਰੋਡ, ਮੋਹਨਲਾਲ ਗੰਜ, ਲਖਨਊ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। ਸਰੀਰਦਾਨੀ ਮਹੇਸ਼ ਕੁਮਾਰ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਹੇਸ਼ ਕੁਮਾਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਜੋਗਿੰਦਰ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਪ੍ਰਵੀਨ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਮਹੇਸ਼ ਕੁਮਾਰ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਨਾਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਮਹੇਸ਼ ਇੰਸਾਂ ਨੇ ਸੰਨ 1995 ਵਿਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਸਨ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਮਹੇਸ਼ ਇੰਸਾਂ ਦੀ ਅੰਤਿਮ ਯਾਤਰਾ ਵਿਚ ਪਹੁੰਚਣ ਲਈ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ 85 ਮੈਂਬਰ ਪੰਜਾਬ ਭੈਣ ਮੀਨੂੰ ਇੰਸਾਂ, ਸੁਖਵਿੰਦਰ ਇੰਸਾਂ, ਪ੍ਰੇਮੀ ਸੰਮਤੀ ਏਰੀਆ ਪ੍ਰਤਾਪ ਨਗਰ ਦੇ ਸੇਵਾਦਾਰ ਸੱਤਪਾਲ ਇੰਸਾਂ, ਜਤਿੰਦਰ ਇੰਸਾਂ, ਦੀਪਕ ਇੰਸਾਂ, ਜਗਜੀਤ ਇੰਸਾਂ, ਭੈਣ ਸ਼ਕੁੰਤਲਾ ਇੰਸਾਂ, ਹਰਵਿੰਦਰ ਇੰਸਾਂ, ਰਾਜ ਇੰਸਾਂ, ਜੋਤੀ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।
Leave a Comment
Your email address will not be published. Required fields are marked with *