ਬਠਿੰਡਾ, 7 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 161 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 106ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਲਾਲ ਸਿੰਘ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਰਾਮ ਸਵਰੂਪ ਇੰਸਾਂ, ਗਲੀ ਨੰ.23, ਲਾਲ ਸਿੰਘ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਕਾਂਤਾ ਇੰਸਾਂ, ਪੁੱਤਰ ਮਨੀਸ਼ ਇੰਸਾਂ, ਲਲਿਤ ਇੰਸਾਂ, ਧੀਆਂ ਸ਼ਾਲੂ ਇੰਸਾਂ, ਨਿਸ਼ਾ ਇੰਸਾਂ ਜਵਾਈ ਨਰੇਸ਼ ਇੰਸਾਂ, ਮੁਕੁਲ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਗੌਤਮ ਬੁੱਧਾ ਚਿਕਿਤਸਾ ਮਹਾਂਵਿਦਿਆਲਿਆ ਝਜਰਾ ਦੇਹਰਾਦੂਨ (ਉਤਰਾਖੰਡ) ਨੂੰ ਦਾਨ ਕੀਤਾ। ਸਰੀਰਦਾਨੀ ਰਾਮ ਸਵਰੂਪ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਰਾਮ ਸਵਰੂਪ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ 85 ਮੈਂਬਰ ਵਿਕਾਸ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਰਾਮ ਸਵਰੂਪ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਨਾਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਰਾਮ ਸਵਰੂਪ ਇੰਸਾਂ ਨੇ ਲਗਭਗ 28 ਸਾਲ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਸਨ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਰਕੇਸ਼ ਇੰਸਾਂ ਨੇ ਰਾਮ ਸਵਰੂਪ ਇੰਸਾਂ ਦੀ ਅੰਤਿਮ ਯਾਤਰਾ ਵਿਚ ਪਹੁੰਚਣ ਲਈ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੇਮੀ ਸੰਮਤੀ ਏਰੀਆ ਲਾਲ ਸਿੰਘ ਦੇ ਸੇਵਾਦਾਰ ਜਗਦੀਸ਼ ਰਾਏ ਇੰਸਾਂ, ਗੁਰਮੇਲ ਸਿੰਘ ਇੰਸਾਂ, ਹਰਬੰਸ ਸਿੰਘ ਇੰਸਾਂ, ਮਨਿੰਦਰ ਸਿੰਘ ਇੰਸਾਂ, ਹਰਮੰਦਰ ਸਿੰਘ ਇੰਸਾਂ, ਭੈਣ ਚਰਨਜੀਤ ਕੌਰ ਇੰਸਾਂ, ਗੁਰਪ੍ਰੀਤ ਕੌਰ ਇੰਸਾਂ, ਵੀਨਾ ਇੰਸਾਂ ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।
Leave a Comment
Your email address will not be published. Required fields are marked with *