ਕੋਟਕਪੂਰਾ, 5 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦਾ ਇਤਿਹਾਸ ਯੋਧਿਆਂ ਸੂਰਬੀਰਾਂ ਦੀਆਂ ਕੁਰਬਾਨੀਆਂ ਨਾਲ ਭਰਿਆ ਪਿਆ। ਪੰਜਾਬੀ ਅਪਣੇ ਪੁਰਖਿਆਂ ਦੀਆਂ ਕੁਰਬਾਨੀਆਂ ਦੀ ਯਾਦ ਵਿੱਚ ਵੱਖ ਵੱਖ ਪ੍ਰੋਗਰਾਮ ਕਰਵਾਉਂਦੇ ਰਹਿੰਦੇ ਹਨ। ਇਸੇ ਤਹਿਤ ਪਿੰਡ ਡੇਰਾ ਬਾਬਾ ਵਰਿਆਮਦਾਸ ਜੀ, ਬਾਬਾ ਬਾਲਮੀਕ ਜੀ ਦੇ ਸਥਾਨਾਂ ’ਤੇ ਸਮੂਹ ਨਗਰ ਪਿੰਡ ਢੁੱਡੀ ਅਤੇ ਆਸ ਪਾਸ ਦੇ ਇਲਾਕੇ ਦੇ ਸਹਿਯੋਗ ਨਾਲ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਇਸ ਮੌਕੇ ਇਲਾਕੇ ਦੀਆਂ ਧਾਰਮਿਕ ਰਾਜਨੀਤਕ ਅਤੇ ਸਮਾਜਸੇਵੀ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਡੇਰਾ ਬਾਬਾ ਵਰਿਆਮਦਾਸ ਜੀ ਸੇਵਾਦਰਾਂ ਦੀ ਕਮੇਟੀ ਵੱਲੋਂ ਸਾਰੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਗੁਰੂ ਕੇ ਲੰਗਰ ਵੀ ਅਟੁੱਟ ਵਰਤਾਏ ਗਏ।