ਡਾ. ਐੱਸ. ਪੀ. ਸਿੰਘ ਓਬਰਾਏ ਮੁਖੀ ‘ਸਰਬੱਤ ਦਾ ਭਲਾ ਟਰੱਸਟ’ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
ਰੋਪੜ, 21 ਦਸੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼))
ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗੱਤਕਾ ਅਖਾੜਾ ਵੱਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸਲਾਨਾ ਗੱਤਕਾ ਕੱਪ, ਗੁਰਬਾਣੀ ਕੰਠ, ਲੰਮੇ ਕੇਸ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਸ਼ਾਮਲ ਚੋਟੀ ਦੀਆਂ ਟੀਮਾਂ ਦੇ ਜੇਤੂਆਂ ਨੂੰ 1.51 ਲੱਖ ਦੀ ਇਨਾਮੀ ਰਾਸ਼ੀ ਨਾਲ਼ ਸਨਮਾਨਿਤ ਕੀਤਾ ਗਿਆ।
ਉਚੇਚੇ ਸੱਦੇ ‘ਤੇ ਮੁੱਖ ਮਹਿਮਾਨ ਵਜੋਂ ਪੁੱਜੇ’ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਮੁਖੀ ਡਾ. ਐਸ.ਪੀ. ਸਿੰਘ ਓਬਰਾਏ ਨੇ ਇਹਨਾਂ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਖਾਲਸਾਈ ਸਮਾਗਮ ਨੌਜਵਾਨਾਂ ਵਿੱਚ ਸਿੱਖੀ ਪ੍ਰਤੀ ਜਜ਼ਬੇ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹਨ। ਅਖਾੜੇ ਦੇ ਪ੍ਰਧਾਨ ਸਤਨਾਮ ਸਿੰਘ ਅਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਦੀਪ ਵੱਲੋਂ ਸ. ਓਬਰਾਏ ਦਾ ਸਨਮਾਨ ਚਿੰਨ੍ਹ ਤੇ ਸਿਰੋਪਾਓ ਨਾਲ਼ ਸਨਮਾਨ ਕੀਤਾ ਗਿਆ। ਉਨ੍ਹਾਂ ਸ. ਓਬਰਾਏ ਵੱਲੋਂ ਕੀਤੇ ਜਾ ਰਹੇ ਸਮਾਜਸੇਵੀ ਕਾਰਜਾਂ ਦੀ ਜਾਣਕਾਰੀ ਸੰਗਤਾਂ ਨਾਲ਼ ਸਾਂਝੀ ਕੀਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜੇ.ਕੇ. ਜੱਗੀ, ਵਾਈਸ ਪ੍ਰਧਾਨ ਅਸ਼ਵਨੀ ਖੰਨਾ, ਜਨਰਲ ਸਕੱਤਰ ਗੁਰਬੀਰ ਸਿੰਘ ਓਬਰਾਏ, ਖਜਾਨਚੀ ਮਦਨ ਗੁਪਤਾ, ਮੈਂਬਰ ਮਨਮੋਹਨ ਕਾਲੀਆ, ਸੁਖਦੇਵ ਸ਼ਰਮਾ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।