ਬਾਬਾ ਫਰੀਦ ਐਵਾਰਡ ਫਾਰ-ਸਰਵਿਸ-ਟੂ ਹਿਊਮੈਂਟੀਲਈ ਅਰਜ਼ੀਆਂ ਦੀ ਮੰਗ
ਫਰੀਦਕੋਟ , 26 ਅਗਸਤ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਫਰੀਦਕੋਟ ਵਿਖੇ ਸੂਫ਼ੀ ਮੱਤ ਦੇ ਮੋਢੀ ਅਤੇ ਪੰਜਾਬੀ ਜ਼ੁਬਾਨ ਦੇ ਆਦਿ ਕਵੀ ਵਜੋਂ ਜਾਣੇ ਜਾਂਦੇ ਬਾਬਾ ਸ਼ੇਖ ਫਰੀਦ ਜੀ ਨੂੰ ਸਮਰਪਿਤ ਇਸ ਵਾਰ 19 ਸਤੰਬਰ ਤੋਂ 23 ਸਤੰਬਰ ਤੱਕ ਮਨਾਏ ਜਾ ਰਹੇ ਬਾਬਾ ਫਰੀਦ ਆਗਮਨ-ਪੁਰਬ ਦੌਰਾਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਯਾਦਗਾਰੀ ਅਤੇ ਬੇਮਿਸਾਲ ਬਣਾਉਣ ਲਈ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋ ਜੀ ਦੀ ਰਹਿਨੁਮਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਬਾਬਾ ਫਰੀਦ ਧਾਰਮਿਕ ਸੰਸਥਾਵਾਂ ਤੋਂ ਡਾ. ਗੁਰਇੰਦਰ ਮੋਹਨ ਸਿੰਘ ਅਤੇ ਸੁਰਿੰਦਰ ਸਿੰਘ ਰੋਮਾਣਾ ਜੀ ਨੇ ਦੱਸਿਆ ਕਿ ਮਿਤੀ 12 ਸਤੰਬਰ ਤੋਂ 14 ਸਤੰਬਰ ਤੱਕ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ ਅਤੇ19 ਸਤੰਬਰ ਨੂੰ ਮੇਲੇ ਦੀ ਸ਼ੁਰੂਆਤ ਟਿੱਲਾ ਬਾਬਾ ਫ਼ਰੀਦ ਅਤੇ ਗੁ. ਗੋਦੜੀ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਜਾਵੇਗੀ, 20 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਜੀ ਵਿਖੇ ਕਥਾ ਅਤੇ ਕੀਰਤਨ ਸਮਾਗਮ ਕਰਵਾਏ ਜਾਣਗੇ। 21 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਸ੍ਰੀ ਆਖੰਡ ਸਾਹਿਬ ਦੇ ਪਾਠ ਦਾ ਆਰੰਭ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਗੋਦੜੀ ਸਾਹਿਬ ਵਿਖੇ ਕਥਾ ਦਰਬਾਰ ਹੋਣਗੇ। 22 ਸਤੰਬਰ ਨੂੰ ਗੁ. ਗੋਦੜੀ ਸਾਹਿਬ ਵਿਖੇ ਕੀਰਤਨ ਸਮਾਗਮ ਕਰਵਾਏ ਜਾਣਗੇ। ਮੇਲੇ ਦੇ ਆਖਰੀ ਦਿਨ 23 ਸਤੰਬਰ, ਦਿਨ ਸਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸਾਲ ਨਗਰ-ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਗੋਦੜੀ ਸਾਹਿਬ ਪੁਹੰਚੇਗਾ ਤੇ ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਇਸੇ ਦਿਨ ਹੀ ਬਾਬਾ ਫਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ ਵੀ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਸੁਸਾਇਟੀ ਵੱਲੋਂ ਇਸ ਐਵਾਰਡ ਲਈ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ। ਜਿਸ ਦੀ ਆਖੀਰੀ ਮਿਤੀ 8 ਸਤੰਬਰ ਹੈ ਅਤੇ ਇਹ ਅਰਜ਼ੀਆਂ 8 ਸਤੰਬਰ ਤੋਂ ਪਹਿਲਾਂ- ਪਹਿਲਾਂ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਦਫ਼ਤਰ ਵਿਖੇ ਪਹੁੰਚਣੀਆਂ ਯਕੀਨੀ ਬਣਾਇਆ ਜਾਵੇ। ਅੰਤ ਵਿੱਚ ਬਾਬਾ ਫਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਅਤੇ ਸਮੂਹ ਕਮੇਟੀ-ਮੈਂਬਰਾਂ ਨੇ ਦੇਸ਼-ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ ਇਸ ਆਗਮਨ-ਪੁਰਬ ਵਿੱਚ ਹੁੰਮ-ਹੁਮਾ ਕੇ ਪਹੁੰਚਣ ਅਤੇ ਬਾਬਾ ਫਰੀਦ ਜੀ ਦਾ ਆਸੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।