ਫਰੀਦਕੋਟ, 3 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵਲੋਂ 5 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ, ਯੂਨਿਟ ਫਰੀਦਕੋਟ ਵਲੋਂ ਪਬਲਿਕ ਨੂੰ ਭਿ੍ਰਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਅੰਮ੍ਰਿਤਪਾਲ ਸਿੰਘ ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਫਰੀਦਕੋਟ ਦੀ ਅਗਵਾਈ ’ਚ ਸਥਾਨਕ ਬਾਬਾ ਫਰੀਦ ਨਰਸਿੰਗ ਕਾਲਜ ਵਿਖੇ ਜਿਲ੍ਹਾ ਪੱਧਰੀ ਭਿ੍ਰਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਜਿਸ ’ਚ ਅੰਮ੍ਰਿਤਪਾਲ ਸਿੰਘ ਪੀ.ਪੀ.ਐੱਸ., ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਤੋਂ ਇਲਾਵਾ ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਦੇ ਪ੍ਰੋਫੈਸਰ ਬੀਰਇੰਦਰਜੀਤ ਸਿੰਘ ਸਰਾਂ, ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀ.ਐੱਸ.ਪੀ. ਕੋਟਕਪੂਰਾ, ਸਬ-ਇੰਸਪੈਕਟਰ ਸੰਦੀਪ ਸਿੰਘ ਵਲੋਂ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਭਿ੍ਰਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਭਿ੍ਰਸ਼ਟਾਚਾਰ ਵਿਰੋਧੀ ਭਾਸ਼ਣ ਦਿੱਤਾ ਗਿਆ ਅਤੇ ਵਿਜੀਲੈਂਸ ਵਿਭਾਗ ਵਲੋਂ ਕੀਤੇ ਜਾਂਦੇ ਭਿ੍ਰਸ਼ਟਾਚਾਰ ਵਿਰੋਧੀ ਕੰਮਾਂ ਬਾਰੇ ਵੇਰਵੇ ਸਹਿਤ ਦੱਸਦਿਆਂ ਭਿ੍ਰਸ਼ਟਾਚਾਰ ਮੁਕਤ ਸਮਾਜ ਸਿਰਜਣ ਲਈ ਵਿਜੀਲੈਂਸ ਵਿਭਾਗ ਦਾ ਸਹਿਯੋਗ ਕਰਨ ਲਈ ਪ੍ਰੇਰਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਮੈਡਮ ਡਾ: ਗੁਰਜੀਤ ਕੌਰ ਬਰਾੜ, ਇੰਸਪੈਕਟਰ ਗੁਰਮੇਹਰ ਸਿੰਘ ਸਿੱਧੂ ਮੁੱਖ-ਅਫਸਰ ਥਾਣਾ ਸਿਟੀ ਕੋਟਕਪੂਰਾ, ਸਬ-ਇੰਸਪੈਕਟਰ ਚਮਕੌਰ ਸਿੰਘ ਮੁੱਖ-ਅਫਸਰ ਥਾਣਾ ਸਦਰ ਕੋਟਕਪੂਰਾ, ਕਾਲਜ ਦੇ ਵਿਦਿਆਰਥੀ ਅਤੇ ਵਿਜੀਲੈਂਸ ਵਿਭਾਗ ਦੇ ਕਰਮਚਾਰੀ ਵੀ ਹਾਜਰ ਹਾਜਰ ਸਨ।
Leave a Comment
Your email address will not be published. Required fields are marked with *