ਫਰੀਦਕੋਟ 18 ਅਪ੍ਰੈਲ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦੇ ਹੋਏ ਨਵੇਂ ਸੈਸ਼ਨ ਦੇ ਆਗਾਜ਼ ਲਈ ਮਿਤੀ 18 ਅਪ੍ਰੈਲ,2024, ਨੂੰ ਬਾਬਾ ਫਰੀਦ ਪਬਲਿਕ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਟਰਾਂਸਪੋਰਟ ਇੰਚਾਰਜ ਰਣਜੀਤ ਸਿੰਘ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਸਮੇਂ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਸਿਮਰਜੀਤ ਸਿੰਘ ਜੀ ਸੇਖੋ,ਪ੍ਰਬੰਧਕ ਡਾ.ਗੁਰਿੰਦਰ ਮੋਹਨ ਸਿੰਘ ਜੀ , ਸਮੂਹ ਕਮੇਟੀ ਮੈਂਬਰ, ਵਾਈਸ ਪ੍ਰਿੰਸੀਪਲ ਸ੍ਰੀਮਤੀ ਹਰਸਿਮਰਨਜੀਤ ਕੌਰ, ਕੋਆਰਡੀਨੇਟਰ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ। ਅਰਦਾਸ ਉਪਰੰਤ ਹੁਕਮਨਾਮਾ ਅਦਾਰੇ ਦੀ ਵਾਈਸ ਪ੍ਰਿੰਸੀਪਲ ਸ੍ਰੀਮਤੀ ਹਰਸਿਮਰਨਜੀਤ ਕੌਰ ਜੀ ਨੇ ਲਿਆ।ਵੈਨ ਡਰਾਈਵਰਾਂ ਦੁਆਰਾ ਅਦਾਰੇ ਦੇ ਚੇਅਰਮੈਨ ਸਰਦਾਰ ਸਿਮਰਜੀਤ ਸਿੰਘ ਸੇਖੋ, ਪ੍ਰਬੰਧਕ ਡਾ਼ ਗੁਰਿੰਦਰ ਮੋਹਨ ਜੀ, ਸਾਰੇ ਕਮੇਟੀ ਮੈਂਬਰ ਸਾਹਿਬਾਨ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਹਰਸਿਮਰਨਜੀਤ ਕੌਰ ਜੀ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਟਰਾਂਸਪੋਰਟ ਵਿਭਾਗ ਦੇ ਕੁਝ ਮੈਂਬਰਾਂ ਨੂੰ ਵੀ ਅਦਾਰੇ ਦੇ ਚੇਅਰਮੈਨ ਅਤੇ ਪ੍ਰਬੰਧਕ ਦੁਆਰਾ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਅਦਾਰੇ ਦੇ ਚੇਅਰਮੈਨ ਨੇ ਟਰਾਂਸਪੋਰਟ ਵਿਭਾਗ ਨੂੰ ਵਧਾਈ ਦਿੱਤੀ ਅਤੇ ਉਹਨਾਂ ਕਿਹਾ ਕਿ ਮੇਰੀ ਬਾਬਾ ਫਰੀਦ ਜੀ ਅੱਗੇ ਇਹੀ ਅਰਦਾਸ ਹੈ ਕਿ ਬਾਬਾ ਫਰੀਦ ਸੰਸਥਾਵਾਂ ਹਮੇਸ਼ਾ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰਦੀਆਂ ਰਹਿਣ।
Leave a Comment
Your email address will not be published. Required fields are marked with *