ਫਰੀਦਕੋਟ, 17 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਸ: ਇੰਦਰਜੀਤ ਸਿੰਘ ਖਾਲਸਾ ਦੀ ਚਲਾਈ ਰੀਤ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਨਵੇਂ ਵਿਦਿਆਰਥੀਆਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਨਵੇਂ ਸੈਸ਼ਨ 2024-25 ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਇਸ ਮੌਕੇ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੇ ਹਾਜ਼ਰੀ ਭਰੀ। ਇਸ ਮੌਕੇ ਸੁਰਿੰਦਰ ਸਿੰਘ ਰੋਮਾਣਾ, ਦੀਪਇੰਦਰ ਸਿੰਘ ਸੇਖੋਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸੁਰਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਲਾਅ ਕਾਲਜ ਨੂੰ ਚੱਲਦਿਆਂ 21 ਸੈਸ਼ਨ ਹੋ ਗਏ ਹਨ, ਪਹਿਲਾ ਸੈਸ਼ਨ 2004 ਤੋਂ ਸ਼ੁਰੂ ਹੋਇਆ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਜੀਅ-ਜਾਨ ਨਾਲ ਵਿੱਦਿਆ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਪਹਿਲਾਂ ਦੀ ਤਰਾਂ ਉਨ੍ਹਾਂ ਦੇ ਮੁਕਾਮ ’ਤੇ ਪਹੁੰਚਣ ਲਈ ਹਰ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜਾਈ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਉਨ੍ਹਾਂ ਕਾਲਜ ਦੀ ਚੜਦੀ ਕਲਾ, ਵਿਦਿਆਰਥੀਆਂ ਦੀ ਚੰਗੀ ਪੜਾਈ ਅਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ। ਇਸ ਮੌਕੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ, ਪ੍ਰਬੰਧਕ ਤੇ ਖ਼ਜ਼ਾਨਚੀ ਡਾ. ਗੁਰਇੰਦਰ ਮੋਹਨ ਸਿੰਘ, ਵਾਈਸ ਪ੍ਰਧਾਨ ਚਰਨਜੀਤ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਨਰਿੰਦਰਪਾਲ ਸਿੰਘ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੀ ਹਾਜ਼ਰ ਸ