ਫਰੀਦਕੋਟ, 18 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਮੁਸਕਾਨ ਸ਼ਰਮਾ, ਰੂਚੀ, ਰਾਬੀਆ, ਗੌਤਮ ਖੂੰਗਰ, ਅਨਮੋਲ, ਰਮਨ, ਗੁਰਬਾਜ, ਆਰਜੂ, ਪਰਵੀਨ, ਨਿਸ਼ਪ੍ਰੀਤ, ਖੁਸ਼ਪ੍ਰੀਤ, ਨਵਦੀਪ, ਕਮਲਪ੍ਰੀਤ, ਕਰਨਜੋਤ ਅਤੇ ਅਰਸ਼ਪ੍ਰੀਤ ਨੇ ਜਿਲ੍ਹਾ ਕੋਰਟ ਫਰੀਦਕੋਟ ਵਿੱਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਵਿੱਚ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸ਼੍ਰੀਮਤੀ ਹਰਬੰਸ ਜੱਸੀ (ਮੂਟ ਇੰਚਾਰਜ) ਦੀ ਨਿਗਰਾਨੀ ਹੇਠ ਲੋਕ ਅਦਾਲਤ ਦੀ ਕਾਰਵਾਈ ਦੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਮਾਨਯੋਗ ਜੱਜ ਸਾਹਿਬਾਨ ਸ਼੍ਰੀਮਤੀ ਗੁਰਪ੍ਰੀਤ ਕੌਰ (ਚੇਅਰਮੈਨ ਡਿਸਟ੍ਰਿਕਟ ਲੀਗਲ ਸਰਵਿਸ ਅਥਾਰਿਟੀ-ਕਮ-ਸੈਸ਼ਨ ਜੱਜ), ਮਿਸ ਪਰਵੀਨ ਬਾਲੀ (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਮਿਸ ਨਵਜੋਤ ਕੌਰ (ਮਾਨਯੋਗ ਜੱਜ), ਮਿਸ ਸ਼ੈਂਪੀ ਚੌਧਰੀ (ਮਾਨਯੋਗ ਜੱਜ) ਅਤੇ ਸ਼੍ਰੀ ਲਵਦੀਪ ਹੂੰਦਲ (ਸਿਵਲ ਸੀਨੀਅਰ ਡਵੀਜਨ ਮੈਜਿਸਟ੍ਰੇਟ, ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ) ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਲੋਕ ਅਦਾਲਤ ਵਿੱਚ ਕਿਵੇਂ ਸਿਵਲ ਕੇਸਾਂ, ਫੈਮਿਲੀ ਕੇਸਾਂ ਅਤੇ ਚੈੱਕ ਡਿਸਆਨਰ ਕੇਸਾਂ, ਐਮ ਏ ਸੀ ਟੀ ਅਤੇ ਛੋਟੇ ਅਪਰਾਧਿਕ ਕੇਸਾਂ ਵਿੱਚ ਰਾਜੀਨਾਮਾ ਕਰਵਾ ਕੇ ਜਲਦੀ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਵਿਦਿਆਰਥੀਆਂ ਦੇ ਕਾਲਜ ਵਿਖੇ ਪੁੱਜਣ ਤੇ ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਜਿਲਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਿਟੀ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਅਦਾਲਤੀ ਸਿਸਟਮ ਬਾਰੇ ਜਾਣੂ ਕਰਵਾਇਆ।
Leave a Comment
Your email address will not be published. Required fields are marked with *