ਕੋਟਕਪੂਰਾ, 7 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਬੀ.ਏ.ਐਲਐਲ.ਬੀ. ਅਤੇ ਐਲ.ਐਲ.ਬੀ ਕਲਾਸ ਦੇ ਵਿਦਿਆਰਥੀਆਂ ਨੇ 24/05/2025 ਨੂੰ ਕਰਵਾਈ ਗਈ ਦੂਸਰੀ ਨੈਸ਼ਨਲ ਲੋਕ ਅਦਾਲਤ ਵਿੱਚ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਮਿਸ ਦੀਪਿਕਾ ਕੰਵਰ (ਫਰੀ ਲੀਗਲ ਏਡ ਸਰਵਿਸਿਜ ਕਲੀਨਿਕ, ਇੰਚਾਰਜ) ਦੀ ਨਿਗਰਾਨੀ ਹੇਠ ਲੋਕ ਅਦਾਲਤ ਦੀ ਕਾਰਵਾਈ ਦੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਮਾਨਯੋਗ ਜੱਜ ਸਾਹਿਬਾਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਲੋਕ ਅਦਾਲਤ ਵਿੱਚ ਕਿਵੇਂ ਸਿਵਲ ਕੇਸਾਂ, ਫੈਮਿਲੀ ਕੇਸਾਂ ਅਤੇ ਚੈੱਕ ਡਿਸਆਨਰ ਕੇਸਾਂ, ਐਮ ਏ ਸੀ ਟੀ ਅਤੇ ਛੋਟੇ ਅਪਰਾਧਿਕ ਕੇਸਾਂ ਵਿੱਚ ਰਾਜੀਨਾਮਾ ਕਰਵਾ ਕੇ ਜਲਦੀ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਨੈਸ਼ਨਲ ਲੋਕ ਅਦਾਲਤ ਤੋਂ ਵਿਦਿਆਰਥੀ ਬਹੁਤ ਉਤਸ਼ਾਹਿਤ ਹੋਏ ਅਤੇ ਹੋਰ ਮੁਫਤ ਕਾਨੂੰਨੀ ਸੇਵਾਵਾਂ ਵਿੱਚ ਭਾਗ ਲੈਣ ਲਈ ਆਪਣੀ ਰੁਚੀ ਦਿਖਾਈ। ਵਿਦਿਆਰਥੀਆਂ ਦੇ ਕਾਲਜ ਵਿਖੇ ਪੁੱਜਣ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਜਿਲਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਿਟੀ ਦਾ ਧੰਨਵਾਦ ਕੀਤਾ। ਉਹਨਾਂ ਮਿਸ ਦੀਪਿਕਾ ਕੰਵਰ (ਅਸਿਸਟੈਂਟ ਪ੍ਰੋਫੈਸਰ) ਅਤੇ ਵਿਦਿਆਰਥੀਆਂ ਨੂੰ ਵਧਾਈਆਂ ਵੀ ਦਿੱਤੀਆਂ।