ਫਰੀਦਕੋਟ 27 ਜਨਵਰੀ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਬਾਬਾ ਫ਼ਰੀਦ ਜੀ ਦੀ ਰਹਿਮਤ ਸਦਕਾ ਤੇ ਸ.ਇੰਦਰਜੀਤ ਸਿੰਘ ਖਾਲਸਾ ਜੀ ਦੇ ਅਸ਼ੀਰਵਾਦ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਬਾਬਾ ਫਰੀਦ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟਸ ਨੇ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਚ ਹਿੱਸਾ ਲਿਆ। ਇਸ ਪਰੇਡ’ਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪਰ ਬਾਬਾ ਫਰੀਦ ਸੰਸਥਾ ਦੇ ਬੈਂਡ ਵਿਦਿਆਰਥੀਆਂ ਅਤੇ ਐੱਨ ਸੀ ਸੀ ਕੈਡਿਟਸ ਦੀ ਖੂਬ ਸ਼ਲਾਘਾ ਕੀਤੀ ਗਈ । ਮੁੱਖ ਮਹਿਮਾਨ ਵੱਲੋਂ ਵੀ ਵਿਦਿਆਰਥੀਆਂ ਦੀ ਵਿਸ਼ੇਸ਼ ਤੌਰ ਤੇ ਹੌਸਲਾ ਅਫਜ਼ਾਈ ਕੀਤੀ ਗਈ। ਅਦਾਰੇ ਵਿਖੇ ਵੀ ਗਣਤੰਤਰ ਦਿਵਸ ਦੇ ਮੌਕੇ ਝੰਡਾ ਲਹਿਰਉਣ ਦੀ ਰਸਮ ਅਦਾਰੇ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਜੀ ਨੇ ਅਦਾ ਕੀਤੀ । ਇਸ ਸਮੇਂ ਰਾਸ਼ਟਰੀ ਗਾਣ ਅਤੇ ਦੇਸ਼ ਭਗਤੀ ਦੇ ਗੀਤ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ। ਅਦਾਰੇ ਵਿਖੇ ਗਣਤੰਤਰ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਪੇਂਟਿੰਗ ਮੁਕਾਬਲੇ, ਬੋਰਡ ਡੈਕੋਰੇਸ਼ਨ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਮਿਸਿਜ਼ ਕੁਲਦੀਪ ਕੌਰ, ਪ੍ਰਿੰਸੀਪਲ ,ਬਾਬਾ ਫਰੀਦ ਪਬਲਿਕ ਸਕੂਲ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਇਸ ਦਿਨ ਤੇ ਪ੍ਰਣ ਕਰਨਾ ਚਾਹੀਦਾ ਕਿ ਸਾਨੂੰ ਆਪਣੇ ਮੌਲਿਕ ਕਰਤੱਵਾਂ ਅਤੇ ਅਧਿਕਾਰਾਂ ਅਨੁਸਾਰ ਚਲਦੇ ਹੋਏ ਇਕ ਸੱਚੇ ਨਾਗਰਿਕ ਬਣਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਬੈਂਡ ,ਪੀ.ਟੀ.ਸੋ਼ਅ ਅਤੇ ਪਰੇਡ ਦੀ ਵਧੀਆ ਕਾਰਗੁਜਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਐਨ.ਸੀ.ਸੀ.ਇਕ ਮਹੱਤਵਪੂਰਨ ਸਿਖਲਾਈ ਗਤੀਵਿਧੀ ਹੈ, ਜੋ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਦੀ ਹੈ। ਐਨ.ਸੀ.ਸੀ. ਅਨੁਸ਼ਾਸਨ ਤੇ ਏਕਤਾ ਦੀ ਪ੍ਰਤੀਕ ਹੈ। ਹਰੇਕ ਵਿਦਿਆਰਥੀ ਨੂੰ ਐਨ.ਸੀ.ਸੀ.ਵਿੱਚ ਭਰਤੀ ਹੋ ਕੇ ਦੇਸ਼ ਦੇ ਪ੍ਰਤੀ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ। ਅੰਤ ਵਿੱਚ ਉਹਨਾਂ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।