ਫਰੀਦਕੋਟ। 13 ਅਪ੍ਰੈਲ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ )
ਬਾਬਾ ਫਰੀਦ ਪਬਲਿਕ ਸਕੂਲ ਦੇ ਵਿਹੜੇ ਅੱਜ ਵਿਸਾਖੀ ਦੇ ਪੁਰਬ ਨੂੰ ਮੁੱਖ ਰੱਖਦਿਆਂ ਸਕੂਲ ਵਿੱਚ ਕਿੰਡਰ ਗਾਰਡਨ ਵਿੰਗ ਵਿੱਚ ਵਿਸਾਖੀ ਦੇ ਤਿਉਹਾਰ ਨੂੰ ਮਨਾਉਂਦਿਆਂ ਗਿੱਧਾ, ਭੰਗੜਾ ਅਤੇ ਮਾਡਲਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਦਿਨ ਦੀ ਖਾਲਸਾ ਪੰਥ ਦੀ ਸਾਜਨਾ ਨੂੰ ਮਹੱਤਵ ਦਿੰਦੇ ਹੋਏ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਦਾ ਸਬੰਧ ਸਾਡੀ ਦੇਸ਼ ਦੀ ਆਜ਼ਾਦੀ ਨਾਲ ਵੀ ਹੈ ਇਸ ਦਿਨ ਹੀ ਜਲ੍ਹਿਆਂ ਵਾਲੇ ਬਾਗ ਵਿੱਚ 1919 ਈਸਵੀ ਨੂੰ ਨਿਹੱਥੇ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਗਿਆ ਸੀ। ਇਸ ਤੋਂ ਇਲਾਵਾ ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਅੰਦਰ ਨਿਡਰਤਾ ਭਰ ਕੇ ਅਤੇ ਜੁਲਮ ਦਾ ਟਾਕਰਾ ਕਰਨ ਵਾਲੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਇਸ ਸਮੇਂ ਸਕੂਲ ਦੇ ਚੇਅਰਮੈਨ ਸਰਦਾਰ ਸਿਮਰਜੀਤ ਸਿੰਘ ਸੇਖੋ ਜੀ ਅਤੇ ਕਮੇਟੀ ਮੈਂਬਰਾਨ ਵਿੱਚੋਂ ਪ੍ਰਬੰਧਕ ਡਾ਼ ਗੁਰਿੰਦਰ ਮੋਹਨ ਸਿੰਘ ਜੀ, ਸਰਦਾਰ ਸੁਰਿੰਦਰ ਸਿੰਘ ਰੁਮਾਣਾ ਜੀ, ਸ. ਦੀਪਇੰਦਰ ਸਿੰਘ ਸੇਖੇ, ਸ. ਕੁਲਜੀਤ ਸਿੰਘ ਮੌਗੀਆਂ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਹਰਸਿਮਰਨਜੀਤ ਕੌਰ ਨੇ ਵੱਖ ਵੱਖ ਗਤੀ ਵਿਧੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸਾਹਿਤ ਕੀਤਾ ਅਤੇ ਇਸ ਖਾਲਸਾਈ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸੁਨਹਿਰੇ ਭਵਿੱਖ ਲਈ ਅਸ਼ੀਰਵਾਦ ਦਿੱਤਾ।