ਕੋਟਕਪੂਰਾ, 6 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਵੱਲੋਂ ਕਿਸ਼ੋਰ ਬੱਚਿਆਂ ਦੇ ਨਿਆਂ ਅਤੇ ਦੇਖਭਾਲ ਲਈ ਸੁਰੱਖਿਆ ਐਕਟ 2015 ਅਤੇ ਕਿਸ਼ੋਰ ਨਿਆ ਮਾਡਲ ਨਿਯਮ 2016 ਦੇ ਅਧੀਨ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਅਤੇ ਕਈ ਕਾਰਨਾਂ ਕਰਕੇ ਕਾਨੂੰਨੀ ਵਿਵਾਦਾ ਦੇ ਘੇਰੇ ਵਿੱਚ ਆਉਣ ਵਾਲੇ ਬੱਚਿਆਂ ਲਈ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ। ਜਿਨ੍ਹਾ ਕੋਲ ਬੱਚਿਆ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗ ਫੈਸਲੇ ਲੈਂਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਕਾਰਜਕਾਲ 03 ਸਾਲ ਦਾ ਹੁੰਦਾ ਹੈ। ਜਿਲ੍ਹੇ ਵਿੱਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਕਾਰਜਕਾਲ ਖਤਮ ਹੋ ਚੁੱਕਾ ਹੈ ਜਿਸ ਕਰਕੇ ਹੁਣ ਜੁਵੇਨਾਇਲ ਜਸਟਿਸ ਬੋਰਡ ਲਈ 02 ਨਵੇਂ ਯੋਗ ਮੈਬਰਾਂ ਅਤੇ ਬਾਲ ਭਲਾਈ ਕਮੇਟੀ ਲਈ 01 ਚੇਅਰਪਰਸਨ ਅਤੇ 04 ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ, ਇਹਨਾਂ ਦੀ ਨਿਯੁਕਤੀ ਜੁਵੇਨਾਇਲ ਜਸਟਿਸ ਐਕਟ ਦੀ ਧਾਰਾ 27 ਅਤੇ 04 ਅਨੁਸਾਰ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਮੈਂਬਰ, ਜੁਵੇਨਾਇਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ ’ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈਬਸਾਈਟ ’ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਆਪਣਾ ਬਿਨੈ ਪੱਤਰ ਡਾਇਰੈਕਟਰ, ਸਮਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਐਸ.ਸੀ.ਓ. ਨੰਬਰ 102-103 ਸੈਕਟਰ 34ਏ ਚੰਡੀਗੜ ਵਿਖੇ ਰਜਿਸਟਰ ਡਾਕ ਜਾਂ ਸਪੀਡ ਪੋਸਟ ਰਾਹੀ ਅਤੇ ਈਮੇਲ cwcjjb.recrultment250punjab.gov.in ’ਤੇ ਭੇਜ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜਿਲ੍ਹਾ ਪ੍ਰੋਗਰਾਮ ਅਫਸਰ ਮਹਿਲਾ ਭਵਨ, ਜਿਲ੍ਹਾ ਪ੍ਰੀਸ਼ਦ ਕੰਪਲੈਕਸ, ਸਾਦਿਕ ਚੌਕ ਫਰੀਦਕੋਟ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।