ਕੋਟਕਪੂਰਾ, 22 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਖੇਤਰ ਵੱਲੋਂ ਵਿਦਿਆਰਥੀਆਂ ਦੀ ਸਰਵਪੱਖੀ ਸਖਸ਼ੀਅਤ ਉਸਾਰੀ ਨੂੰ ਮੁੱਖ ਰੱਖਦਿਆਂ 19 ਅਗਸਤ 2023 ਨੂੰ ਬਾਲ ਵਿਰਸਾ ਇਮਤਿਹਾਨ ਤੀਜੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਆਯੋਜਿਤ ਕੀਤਾ ਗਿਆ।ਇਸ ਇਮਤਿਹਾਨ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਤੀਜੀ ਤੋਂ ਪੰਜਵੀਂ ਜਮਾਤ ਦੇ ਲਗਭਗ ਸਾਰੇ ਹੀ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕੀਤੀਆਂ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਜੀ ਨੇ ਦੱਸਿਆ ਕਿ ਬਾਲ ਵਿਰਸਾ ਦੇ ਇਸ ਇਮਤਿਹਾਨ ਵਿੱਚ ਧਰਮਵੀਰ ਸਿੰਘ ਸਪੁੱਤਰ ਸ: ਕੁਲਦੀਪ ਸਿੰਘ ਨੇ ਪਹਿਲਾ ਸਥਾਨ, ਰਾਜਦੀਪ ਕੌਰ ਸਪੁੱਤਰੀ ਗੁਰਸਾਬ ਸਿੰਘ ਨੇ ਦੂਜਾ ਸਥਾਨ, ਸ਼ੁਭਰੀਤ ਕੌਰ ਸਪੁੱਤਰੀ ਕ੍ਰਿਪਾਲ ਸਿੰਘ ਅਤੇ ਮਨਸੁੱਖ ਕੌਰ ਸਪੁੱਤਰੀ ਰਾਜਾ ਸਿੰਘ ਨੇ ਤੀਜਾ ਸਥਾਨ ਹਾਸਿਲ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ।ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਕੂਲ ਵਿੱਚ ਆ ਕੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਪ੍ਰਕਾਸ਼ ਚੰਦ ਸ਼ਰਮਾ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ।
Leave a Comment
Your email address will not be published. Required fields are marked with *