-ਇਸ ਮੌਕੇ ਜਨਰਲ ਮੈਡੀਕਲ ਚੈਂੱਕਅੱਪ ਕੈਂਪ ਵੀ ਲਗਾਇਆ ਗਿਆ।
ਸਿਵਲ ਹਸਪਤਾਲ ਬਠਿੰਡਾ ਦੀ ਬਲੱਡ ਬੈਂਕ ਦੀ ਟੀਮ ਖੂਨ ਇਕੱਤਰ ਕਰਨ ਲਈ ਪਹੁੰਚੀ।
ਖੂਨਦਾਨੀਆਂ ਨੂੰ ਸਾਰਟੀਫਿਕੇਟ ਵੀ ਵੰਡੇ ਗਏ।
ਬਠਿੰਡਾ,8 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ)
ਬੀਸੀਐੱਲ ਇੰਡਸਟਰੀਜ਼ ਲਿਮਟਿਡ ਦੇ ਸੰਗਤ ਕਲਾਂ ਸਥਿਤ ਡਿਸਟਿਲਰੀ ਯੂਨਿਟ ਵਿਖੇ ਅੱਜ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 43 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਬਠਿੰਡਾ ਦੇ ਬਲੱਡ ਬੈਂਕ ਤੋਂ ਇਕ ਵਿਸ਼ੇਸ਼ ਟੀਮ ਖੂਨ ਇਕੱਤਰ ਕਰਨ ਲਈ ਪਹੁੰਚੀ ਹੋਈ ਸੀ। ਇਸ ਤੋਂ ਇਲਾਵਾ ਇਸ ਮੌਕੇ ਇਕ ਮੈਡੀਕਲ ਚੈਂਕਅੱਪ ਕੈਂਪ ਵੀ ਲਗਾਇਆ ਗਿਆ। ਜਿਸ ’ਚ ਰਾਮਾਂ ਹਸਪਤਾਲ ਬਠਿੰਡਾ ਤੋਂ ਡਾਕਟਰ ਮਨੀਸ਼ ਗੁਪਤਾ ਦੀ ਅਗਵਾਈ ਹੇਠ ਪਹੁੰਚੀ ਟੀਮ ਨੇ ਵਰਕਰਾਂ ਦੀਆਂ ਵੱਖ ਵੱਖ ਬਿਮਾਰੀਆਂ ਦੀ ਜਾਂਚ ਕੀਤੀ।
ਡਿਸਟਿਲਰੀ ਯੂਨਿਟ ਵਿਖੇ ਲੱਗੇ ਇਸ ਖੂਨਦਾਨ ਕੈਂਪ ਦਾ ਉਦਘਾਟਨ ਬੀਸੀਐੱਲ ਦੇ ਸੀਨੀਅਰ ਜੀਐੱਮ, ਐੱਸ ਐੱਸ ਸੰਧੂ ਅਤੇ ਸੀਨੀਅਰ ਜੀਐੱਮ ਅਰਵਿੰਦਰਾ ਕੁਮਾਰ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਸਿਵਲ ਹਸਪਤਾਲ ਤੋਂ ਪਹੁੰਚੀ ਟੀਮ ਵੱਲੋਂ ਜਿਥੇ ਪਹਿਲਾਂ ਵਰਕਰਾਂ ਨੂੰ ਖੂਨਦਾਨ ਦੀ ਮਹੱਤਤਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਥੇ ਹੀ ਉਨ੍ਹਾਂ ਦੀ ਮੈਡੀਕਲ ਹਿਸਟਰੀ ਸਬੰਧੀ ਵੀ ਜਾਣਕਾਰੀ ਦਿੱਤੀ। ਬਲੱਡ ਬੈਂਕ ਦੇ ਡਾਕਟਰ ਮੋਹਿਤ ਅਤੇ ਮੈਡਮ ਨੀਲਮ ਵੱਲੋਂ ਖੂਨਦਾਨੀਆਂ ਦਾ ਖੂਨਦਾਨ ਕਰਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਸਾਰਟੀਫਿਕੇਟ ਵੀ ਦਿੱਤੇ ਗਏ।
ਇਸ ਮੌਕੇ ਲੱਗੇ ਮੁਫ਼ਤ ਮੈਡੀਕਲ ਚੈਂੱਕਅੱਪ ਕੈਂਪ ਦੌਰਾਨ ਪਹੁੰਚੀ ਡਾਕਟਰਾਂ ਦੀ ਟੀਮ ਨੇ ਵਰਕਰਾਂ ਦੀਆਂ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਸਮੇਤ ਹੋਰ ਵੱਖ ਵੱਖ ਬਿਮਾਰੀਆਂ ਦੀ ਜਾਂਚ ਕੀਤੀ। ਕੈਂਪ ਦੇ ਅੰਤ ’ਚ ਕੰਪਨੀ ਅਧਿਕਾਰੀਆਂ ਵੱਲੋਂ ਬਾਹਰ ਤੋਂ ਆਈਆਂ ਡਾਕਟਰਾਂ ਦੀਆਂ ਟੀਮਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਗੁਰਪ੍ਰੀਤ ਸ਼ਰਮਾ, ਗੁਰਮੀਤ ਸਿੰਘ, ਮੁਕੇਸ਼ ਬਾਂਸਲ, ਸੁਖਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।