ਫਰੀਦਕੋਟ , 23 ਮਾਰਚ (ਵਰਲਡ ਪੰਜਾਬੀ ਟਾਈਮਜ਼)
ਬਾਬਾ ਬੰਦਾ ਬਹਾਦਰ ਗਰੁੱਪ ਆੱਫ ਕਾਲਜ ਫਰੀਦਕੋਟ ਵਿਖੇ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਕਾਲਜ ਦੇ ਬੀ.ਅੱੈਡ., ਈ.ਟੀ.ਟੀ. ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੱਲੋਂ ਹੋਲੀ ਦੇ ਇਤਿਹਾਸ ਉੱਪਰ ਚਾਨਣਾ ਪਾ ਕੇ ਕੀਤੀ ਗਈ। ਵਿਦਿਆਰਥੀਆਂ ਵਲੋਂ ਹੋਲੀ ਦੀਆਂ ਕਵਿਤਾਵਾਂ ਵੀ ਗਾਈਆਂ। ਇਸ ਉਪਰੰਤ ਸਾਰੇ ਵਿਦਿਆਰਥੀਆਂ ਨੇ ਇੱਕ ਦੂਜੇ ਨੂੰ ਹੋਲੀ ਦਾ ਰੰਗ ਲਾਇਆ ਅਤੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਕਾਲਜ ਦੇ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੋਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸਭ ਨੂੰ ਹੋਲੀ ਦੇ ਰੰਗਾਂ ਅਤੇ ਉਦੇਸ਼ਾਂ ਬਾਰੇ ਦੱਸਿਆ ਤਾਂ ਜੋ ਹੋਲੀ ਦੇ ਰੰਗਾਂ ਦੇ ਵਾਂਗ ਜਿੰਦਗੀ ’ਚ ਵੀ ਹਰ ਤਰ੍ਹਾਂ ਦੇ ਰੰਗ ਭਰਨੇ ਚਾਹੀਦੇ ਹਨ ਅਤੇ ਹਰ ਰੰਗ ਨੂੰ ਮਾਨਣਾ ਚਾਹੀਦਾ ਹੈ, ਭਾਵੇਂ ਉਹ ਦੁੱਖ ਹੋਣ ਜਾ ਸੁੱਖ। ਉਹਨਾਂ ਵਿਦਿਆਰਥੀਆਂ ਨੂੰ ਹੋਲੀ ਦੇ ਤਿਉਹਾਰ ਦਾ ਜਿੰਦਗੀ ਵਿੱਚ ਅਸਲ ਮਹੱਤਵ ਵੀ ਦੱਸਿਆ। ਇਸ ਉਪਰੰਤ ਕਾਲਜ ਡਾਇਰੈਕਟਰ ਮੈਡਮ ਸ਼ਾਲਿਨੀ ਬਾਵਾ ਨੇ ਹੋਲੀ ਦੀਆਂ ਮੁਬਾਰਕਾਂ ਦਿੱਤੀਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਐਜੂਕੇਸ਼ਨ ਕਾਲਜ ਅਤੇ ਨਰਸਿੰਗ ਕਾਲਜ ਦਾ ਸਮੂਹ ਸਟਾਫ ਵੀ ਮੌਜੂਦ ਸਨ।