ਫਰੀਦਕੋਟ 25 ਜਨਵਰੀ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
22 ਜਨਵਰੀ ਨੂੰ ਅਯੋਧਿਆ ਵਿਖੇ ਰਾਮ ਮੰਦਿਰ ਦੇ ਉਦਘਾਟਨ ਸਮਾਰੋਹ ਨੂੰ ਜਿੱਥੇ ਪੂਰੇ ਭਾਰਤ ਵਿੱਚ ਮਨਾਇਆ ਗਿਆ ਉਸ ਤਹਿਤ ਫਰੀਦਕੋਟ ਵਿਖੇ ਵੀ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਗੌਰਵ ਯਾਤਰਾ ਕੱਢੀ ਗਈ। ਇਸ ਯਾਤਰਾ ਦਾ ਟਿੱਲਾ ਬਾਬਾ ਸ਼ੇਖ ਫਰੀਦ ਜੀ ਵਿਖੇ ਪਹੁੰਚਣ ‘ਤੇ ਹਾਰਦਿਕ ਸਵਾਗਤ ਕੀਤਾ ਗਿਆ। ਉਸ ਸਮੇਂ ਸ. ਇੰਦਰਜੀਤ ਸਿੰਘ ਖਾਲਸਾ ਜੀ ਦੁਆਰਾ ਸੰਸਥਾਪਕ ਬਾਬਾ ਫਰੀਦ ਸੰਸਥਾਵਾਂ ਦੇ ਪ੍ਰਬੰਧਕ ਡਾਕਟਰ ਗੁਰਿੰਦਰ ਮੋਹਨ ਸਿੰਘ ਜੀ, ਮੈਨੇਜਰ ਨਿਸ਼ਾਨ ਸਿੰਘ, ਸ. ਸੁਖਦੀਪ ਸਿੰਘ, ਸ. ਇਕਬਾਲ ਸਿੰਘ, ਸ. ਮਾਹਨਾ ਸਿੰਘ ਅਤੇ ਬਾਕੀ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ। ਆਪ ਸਭ ਦੁਆਰਾ ਇਹਨਾਂ ਸ਼ਰਧਾਲੂਆਂ ਨੂੰ ਗੁਰਦੁਆਰੇ ਵਿਖੇ ਪਹੁੰਚਣ ਸਮੇਂ ਸਰੋਪੇ ਦੇ ਕੇ ਸਨਮਾਨਿਤ ਕਰਕੇ ਇਸ ਯਾਤਰਾ ਦਾ ਭਰਵਾ ਸਵਾਗਤ ਕੀਤਾ ਗਿਆ। ਇਸ ਯਾਤਰਾ ਰਾਹੀਂ ਇਹ ਸਿੱਧ ਹੁੰਦਾ ਹੈ ਕਿ ਫਰੀਦਕੋਟ ਵਾਸੀ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੇ ਹੋਏ ਸ਼ੇਖ ਫਰੀਦ ਜੀ ਦੀਆਂ ਸਿੱਖਿਆਵਾਂ ਤੇ ਅਮਲ ਕਰਕੇ ਬਰਾਬਰੀ ਅਤੇ ਏਕਤਾ ਦਾ ਸੁਨੇਹਾ ਦੇ ਰਹੇ ਹਨ।